ਪਟਿਆਲਾ: ਜ਼ਿਲ੍ਹਾ ਪਟਿਆਲਾ ਦੇ ਬਹਾਦਰਗੜ੍ਹ ਇਲਾਕੇ 'ਚ ਜ਼ਮੀਨੀ ਵਿਵਾਦ ਨੂੰ ਲੈਕੇ ਗੋਲੀਆਂ ਚੱਲ ਗਈਆਂ। ਇਨ੍ਹਾਂ ਗੋਲੀਆਂ ਨਾਲ ਦੋ ਭੈਣ ਭਰਾ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਭਰਤੀ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋ ਪਰਿਵਾਰਾਂ ਦਾ ਜ਼ਮੀਨ ਨੂੰ ਲੈ ਕੇ ਕੋਰਟ 'ਚ ਵੀ ਕੇਸ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਵਲੋਂ ਜ਼ਮੀਨ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ, ਜਿਸ 'ਚ ਉਸ ਦੇ ਚਾਚੇ ਦਾ ਮੁੰਡਾ ਅਤੇ ਕੁੜੀ ਜ਼ਖ਼ਮੀ ਹੋ ਗਏ। ਉਨ੍ਹਾਂ ਦਾ ਕਹਿਣਾ ਕਿ ਰੰਜਿਸ਼ ਦੇ ਚੱਲਦਿਆਂ ਹਰਵਿੰਦਰ ਸਿੰਘ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।