ਪਟਿਆਲਾ: ਦੇਦੇਵੀਗੜ੍ਹ ਦੇ ਨਜ਼ਦੀਕ ਪਿੰਡ ਹਾਜੀਪੁਰ ਦੇ ਗੁਰਦੁਆਰਾ ਅਕਾਲਗੜ੍ਹ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਨ ਭੇਟ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਗਨ ਭੇਟ ਸ਼ਾਰਟ ਸਰਕਟ ਕਾਰਨ ਹੋਇਆ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਵਾਸੀਆਂ ਤੋਂ ਜਦੋਂ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸ਼ਾਰਟ ਸਰਕਟ ਕਾਰਨ ਇਹ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਗਰੰਥ ਸਾਹਿਬ ਜੀ ਸਰੂਪ ਕੋਲ ਇੱਕ ਪਲਾਸਟਿਕ ਦਾ ਪੱਖਾ ਲੱਗਾ ਸੀ ਜੋ ਕਿ ਜ਼ਿਆਦਾ ਗਰਮ ਹੋਣ ਕਾਰਨ ਵਿੱਚ ਡਿੱਗ ਗਿਆ ਤੇ ਸ਼ਾਰਟ ਸਰਕਟ ਹੋ ਗਿਆ ਤੇ ਉਸਦੇ ਨਾਲ ਵਿੱਚ ਪਏ ਕਾਰਪੇਟ ਨੂੰ ਅੱਗ ਲੱਗੀ ਤੇ ਜਿਸ ਦੀ ਚਪੇਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਅੰਗ ਅਗਨ ਭੇਟ ਹੋ ਗਏ। ਅਧਿਕਾਰੀ ਦਾ ਕਹਿਣਾ ਹੈ ਕਿ ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਲਾਤ ਸਾਂਤੀ ਪੂਰਵਕ ਹਨ।