ਪਟਿਆਲਾ :ਨਾਭਾ ਵਿਖੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ.ਓ.ਆਈ) ਵਿਦਿਆਰਥੀ ਜਥੇਬੰਦੀ ਦੇ ਮਾਲਵਾ ਜ਼ੋਨ 2 ਦੇ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਦੀ ਅਗਵਾਈ ਵਿੱਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਰੇਹੜਿਆਂ ਤੇ ਸਿਲੰਡਰ ਰੱਖ ਕੇ ਅਤੇ ਵੱਖ ਵੱਖ ਤਰ੍ਹਾਂ ਦੇ ਬੈਨਰ ਹੱਥਾਂ ਵਿੱਚ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਕਾਲੀ ਵਰਕਰ, ਕਿਸਾਨ ਅਤੇ ਵਪਾਰੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਹ ਰੋਸ ਪ੍ਰਦਰਸ਼ਨ ਸ਼ਹਿਰ ਦੇ ਵੱਖ ਵੱਖ ਵਿਚਾਰਾਂ ਵਿੱਚ ਕੱਢਿਆ ਗਿਆ।
ਐਸਓਆਈ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਇਸ ਮੌਕੇ ਐਸਓਆਈ ਆਗੂ ਗੁਰਸੇਵਕ ਸਿੰਘ ਗੋਲੂ ਨੇ ਕਿਹਾ ਕਿ ਅਸੀਂ ਅੱਜ ਦਾ ਪ੍ਰਦਰਸ਼ਨ ਸੁੱਤੀ ਪਈ ਮੋਦੀ ਸਰਕਾਰ ਨੂੰ ਜਗਾਉਣ ਵਾਸਤੇ ਕੀਤਾ ਹੈ। ਉਨ੍ਹਾਂ ਕਿਹਾ ਕਿ ਵਧ ਰਹੀ ਮਹਿੰਗਾਈ ਨੇ ਆਮ ਵਰਗ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਪੈਟਰੋਲਿੰਗ ਪਦਾਰਥਾਂ ਦੀਆਂ ਕੀਮਤਾਂ ਕਾਰਨ ਸਾਰੇ ਵਰਗਾਂ ਦੀਆਂ ਜੇਬਾਂ 'ਤੇ ਡਾਕਾ ਪੈ ਰਿਹੈ ਹੈ।
ਇਸ ਮੌਕੇ ਪ੍ਰਦਰਸ਼ਨਕਾਰੀ ਵਪਾਰੀ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਟੈਕਸ ਤਾਂ ਧੜਾ ਧੜ ਇਕੱਠਾ ਕਰ ਰਹੀ ਹੈ ਪਰ ਇਸ ਦੇ ਬਾਵਜੂਦ ਲੋਕਾਂ ਨੂੰ ਕੋਈ ਵੀ ਸਹੂਲਤ ਨਹੀਂ ਦੇ ਰਹੀ ਜਿਸ ਕਰਕੇ ਵਪਾਰੀ ਵਰਗ ਅਤੇ ਕਿਸਾਨ ਬੀਜੇਪੀ ਦਾ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਕੰਮਲ ਬਾਈਕਾਟ ਕਰਨਗੇ ਅਤੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ।