ਪੰਜਾਬ

punjab

ETV Bharat / state

ਡਾ. ਓਬਰਾਏ ਦਾ ਉਪਰਾਲਾ, ਆਪਣੇ ਖ਼ਰਚੇ 'ਤੇ 107 ਸ਼ਰਧਾਲੂ ਭੇਜੇ ਕਰਤਾਰਪੁਰ ਸਾਹਿਬ

ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵਲੋਂ ਸਪੌਂਸਰ 107 ਸ਼ਰਧਾਲੂਆਂ ਦਾ ਜਥਾ ਅੱਜ ਤੜਕੇ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਤੋਂ ਰਵਾਨਾ ਹੋਇਆ। ਇਸ ਜਥੇ ਵਿੱਚ 50 ਦੇ ਕਰੀਬ ਗੂੰਗੇ-ਬੋਲੇ ਬੱਚਿਆਂ ਨੇ ਵੀ ਭੇਜਿਆ ਗਿਆ ਹੈ, ਤਾਂ ਜੋ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।

SP oberoi send 107 pilgrims with own expenses
ਡਾ. ਓਬਰਾਏ ਦਾ ਉਪਰਾਲਾ, ਆਪਣੇ ਖ਼ਰਚੇ 'ਤੇ 107 ਸ਼ਰਧਾਲੂ ਭੇਜੇ ਕਰਤਾਰਪੁਰ ਸਾਹਿਬਡਾ. ਓਬਰਾਏ ਦਾ ਉਪਰਾਲਾ, ਆਪਣੇ ਖ਼ਰਚੇ 'ਤੇ 107 ਸ਼ਰਧਾਲੂ ਭੇਜੇ ਕਰਤਾਰਪੁਰ ਸਾਹਿਬ

By

Published : Mar 8, 2020, 3:16 PM IST

ਪਟਿਆਲਾ : ਮਨੁੱਖਤਾ ਦੇ ਸਰਬ-ਸਾਂਝੇ ਰਹਿਬਰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੇ ਸੱਚੀ-ਸੁੱਚੀ ਕਿਰਤ ਕਰਨ, ਵੰਡ ਛੱਕਣ ਤੇ ਸਰਬੱਤ ਦੇ ਭਲੇ ਦੀ ਭਾਵਨਾ ਉੱਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਪਹਿਲਕਦਮੀ ਕੀਤੀ ਹੈ। ਉਨ੍ਹਾਂ ਨੇ ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚ 'ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਵਾਉਣ ਦਾ ਬੀੜਾ ਚੁੱਕਿਆ ਹੈ।

ਵੇਖੋ ਵੀਡੀਓ।

ਇਸੇ ਤਹਿਤ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਡਾ.ਓਬਰਾਏ ਦੀ ਧਰਮ ਪਤਨੀ ਮਨਿੰਦਰ ਕੌਰ ਓਬਰਾਏ ਨੇ 107 ਸ਼ਰਧਾਲੂਆਂ ਦੇ ਇੱਕ ਜਥੇ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਝੰਡੀ ਵਿਖਾ ਕੇ ਰਵਾਨਾ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਿੰਦਰ ਕੌਰ ਓਬਰਾਏ ਨੇ ਦੱਸਿਆ ਕਿ ਲਾਂਘਾ ਖੁੱਲ੍ਹਣ ਕਾਰਨ ਬਾਬੇ ਨਾਨਕ ਦੇ ਦਰ ਦੇ ਦਰਸ਼ਨ ਕਰਨ ਲਈ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਮਨਾਂ ਅੰਦਰ ਭਾਰੀ ਚਾਅ ਅਤੇ ਉਤਸ਼ਾਹ ਹੈ ਪਰ ਡਾ. ਐਸ.ਪੀ.ਸਿੰਘ ਓਬਰਾਏ ਦੇ ਧਿਆਨ 'ਚ ਆਇਆ ਸੀ ਕਿ ਲੰਮੀ-ਚੌੜੀ ਕਾਗ਼ਜ਼ੀ ਕਾਰਵਾਈ ਅਤੇ ਇਸ ਯਾਤਰਾ ਦੌਰਾਨ ਆਉਣ ਵਾਲਾ ਖਰਚ ਹਰੇਕ ਸ਼ਰਧਾਲੂ ਦੀ ਜੇਬ ਨਹੀਂ ਚੁੱਕ ਰਹੀ।

ਇਹ ਵੀ ਪੜ੍ਹੋ : ਮੀਂਹ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੀਐਮ ਨੇ ਦਿੱਤਾ ਵਿਸ਼ੇਸ਼ ਗਿਰਾਦਵਰੀ ਦਾ ਹੁਕਮ1

ਜਦ ਕਿ ਉਨ੍ਹਾਂ ਦੀ ਇੱਛਾ ਹੈ ਕਿ ਵੱਧ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਣ। ਇਸ ਕਰਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਫੈਸਲੇ ਅਨੁਸਾਰ ਪਹਿਲੇ ਪੜਾਅ ਤਹਿਤ 30 ਨਵੰਬਰ 2020 ਤੱਕ 1100 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚੇ 'ਤੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਦਾ ਫ਼ੈਸਲਾ ਕੀਤਾ ਸੀ, ਪਰ ਹੁਣ ਸੰਗਤਾਂ ਦੇ ਉਤਸ਼ਾਹ ਨੂੰ ਵੇਖਦਿਆਂ ਹੋਇਆਂ ਹੁਣ ਟਰੱਸਟ ਨੇ 1100 ਦੀ ਥਾਂ 2500 ਸ਼ਰਧਾਲੂਆਂ ਨੂੰ ਦਰਸ਼ਨ ਕਰਾਉਣ ਦਾ ਫੈਸਲਾ ਲਿਆ ਹੈ ।

ਉਨ੍ਹਾਂ ਦੱਸਿਆ ਕਿ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਜਾਣ ਵਾਲੇ ਜੱਥੇ ਵਿੱਚ 107 ਸ਼ਰਧਾਲੂ ਸ਼ਾਮਿਲ ਹਨ,ਜਿਨ੍ਹਾਂ ਵਿੱਚ 44 ਮਰਦ ਤੇ 8 ਔਰਤਾਂ ਭਾਵ 52 ਸ਼ਰਧਾਲੂ ਅਜਿਹੇ ਵੀ ਸ਼ਾਮਿਲ ਹਨ ਜੋ ਨਾ ਤਾਂ ਬੋਲ ਸਕਦੇ ਹਨ ਤੇ ਨਾ ਹੀ ਸੁਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੁੱਚੇ ਜਥੇ ਲਈ ਰਸਤੇ 'ਚ ਖਾਣ ਪੀਣ ਦਾ ਪ੍ਰਬੰਧ ਵੀ ਟਰੱਸਟ ਵੱਲੋਂ ਕੀਤਾ ਗਿਆ ਹੈ ।

ਟਰੱਸਟ ਦੀ ਸੇਵਾ ਦਾ ਲਾਭ ਲੈਣ ਦੇ ਚਾਹਵਾਨ ਸ਼ਰਧਾਲੂ ਟਰੱਸਟ ਦੇ ਜਲੰਧਰ ਵਿਚਲੇ ਦਫ਼ਤਰ ਦੇ ਹੈਲਪ ਲਾਈਨ ਨੰਬਰ 01815096900 ਤੇ ਸਵੇਰੇ 9 ਤੋਂ ਸ਼ਾਮ 5.30 ਵਜੇ ਤੱਕ ਸੰਪਰਕ ਕਰ ਸਕਦੇ ਹਨ ।

ABOUT THE AUTHOR

...view details