ਪਟਿਆਲਾ: ਗੁਰਦਾਸ ਮਾਨ ਦਾ ਪੰਜਾਬ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ (Students) ਨੇ ਗੁਰਦਾਸ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ (Protest) ਕੀਤਾ ਹੈ। ਇਸ ਮੌਕੇ ਗੁਰਦਾਸ ਮਾਨ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਵੱਲੋਂ 2012 ਵਿੱਚ ਡੀ.ਲਿਟ ਦੀ ਡਿਗਰੀ ਦਿੱਤੀ ਗਈ ਸੀ। ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਗੁਰਦਾਸ ਮਾਨ ਤੋਂ ਡੀ.ਲਿਟ ਦੀ ਡਿਗਰੀ ਵਾਪਸ ਲਈ ਜਾਵੇਗੀ।