ਪਟਿਆਲਾ: ਬਹਾਦੁਰਗੜ੍ਹ 'ਚ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨ ਅਤੇ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪਿਛਲੇ ਤਿੰਨ ਦਿਨਾਂ ਤੋਂ ਸ਼ਹੀਦਾਂ ਦੀ ਯਾਦ ਵਿੱਚ ਸ਼ੁਰੂ ਹੋਏ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਅਤੇ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਮੌਜੂਦ ਰਹੀ। ਇਸ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਸਨਮਾਨਤ ਕੀਤਾ ਗਿਆ।
ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਸ਼ਰਧਾਂਜਲੀ 'ਕੇਂਦਰ ਸਰਕਾਰ ਸਿਰਫ਼ ਅੰਡਾਨੀਆਂ ਅੰਬਾਨੀਆਂ ਨੂੰ ਫ਼ਾਇਦਾ ਪਹੁੰਚਾ ਰਹੀ'
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੰਘਰਸ਼ ਜਿੰਨ੍ਹਾਂ ਲੰਬਾ ਚੱਲੇਗਾ ਉਨ੍ਹਾਂ ਜ਼ਿਆਦਾ ਮਜ਼ਬੂਤ ਹੋਵੇਗਾ ਅਤੇ ਕੇਂਦਰ ਸਰਕਾਰ ਲਈ ਨਹੀਂ ਸਹੀ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਨੂੰ ਸਾਰੇ ਲੋਕ ਸਮਝ ਰਹੇ ਹਨ, ਪਰ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨਹੀਂ ਸਮਝ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਅੰਡਾਨੀਆਂ ਅੰਬਾਨੀਆਂ ਨੂੰ ਫ਼ਾਇਦਾ ਪਹੁੰਚਾਉਣ ਦੀ ਹੀ ਗੱਲ ਕਰ ਰਹੀ ਹੈ ਜੋ ਕਿ ਠੀਕ ਨਹੀਂ ਹੈ।
'ਬੀਜੇਪੀ ਨੇ ਸਾਡੀ ਪਿੱਠ ਵਿੱਚ ਮਾਰਿਆ ਛੁਰਾ'
ਉਨ੍ਹਾਂ ਕਿਹਾ ਬੀਜੇਪੀ ਨੇ ਸਾਡੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਲਈ ਅਸੀਂ ਅਜਿਹੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਵਾਂਗੇ। ਸੁਖਬੀਰ ਬਾਦਲ ਨੂੰ ਕਿਸਾਨਾਂ 'ਤੇ ਪਰਚੇ ਦਰਜ ਹੋਣ ਦੇ ਮਾਮਲਿਆਂ ਨੂੰ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਇਸ ਮਾਮਲੇ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਇਸ ਤੋਂ ਸਾਫ਼ ਜਾਪਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਆਪਸ ਵਿੱਚ ਕਿਹੋ ਜਿਹੀ ਸੰਧੀ ਹੈ, ਸੋ ਹੁਣ ਸਭ ਨੂੰ ਪਤਾ ਲੱਗ ਗਿਆ ਹੈ ਕਿ ਇਹ ਕੇਂਦਰ ਸਰਕਾਰ ਤੇ ਕਾਂਗਰਸ ਦੀ ਮਿਲੀਭੁਗਤ ਹੈ।