ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਸਫਾਈ ਕਰਮਚਾਰੀਆਂ ਵੱਲੋਂ ਪੱਕੇ ਹੋਣ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਕਾਰਨ ਉਨ੍ਹਾਂ ਨੇ ਦਫਤਰ ਅਤੇ ਗੇਟ ਬਾਹਰ ਕੁੜਾ ਸੁੱਟ ਪ੍ਰਦਰਸ਼ਨ ਕੀਤਾ। ਸਫਾਈ ਕਰਮਚਾਰੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਾਫ ਕਹਿ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਮੰਨੀਆਂ ਜਾਣ ਨਹੀਂ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ।
ਕਾਫੀ ਸਮੇਂ ਤੋਂ ਕਰ ਰਹੇ ਹਾਂ ਅਸੀਂ ਸੰਘਰਸ਼
ਸਫਾਈ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਦੇ ਨਾਲ ਕਾਫੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਿਛਲੇ 20 ਸਾਲਾਂ ਤੋਂ ਉਹ ਇੱਥੇ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਇੱਥੇ ਪੱਕਾ ਨਹੀਂ ਕੀਤਾ ਜਾ ਰਿਹਾ ਹੈ। ਇਸ ਸਬੰਧ ’ਚ ਉਹ ਕਈ ਵਾਰ ਵਾਈਸ ਚਾਂਸਲਰ ਦੇ ਨਾਲ ਵੀ ਗੱਲ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ ਪਰ ਕਦੇ ਉਨ੍ਹਾਂ ਦੀਆਂ ਗੱਲਾਂ ਨੂੰ ਟਾਲ ਦਿੱਤਾ ਜਾਂਦਾ ਸੀ ਤੇ ਕਦੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਜਾਂਦਾ ਸੀ। ਪਰ ਕਿਸੇ ਵੱਲੋਂ ਵੀ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ।