ਪੰਜਾਬ

punjab

ETV Bharat / state

ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪਿਛਲੇ ਕਾਫੀ ਲੰਬੇ ਸਮੇਂ ਤੋਂ (NSQF) ਵੋਕੇਸ਼ਨਲ ਅਧਿਆਪਕ ਸੜਕਾਂ ਦੇ ਉਪਰ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰਦੇ ਆ ਰਹੇ ਹਨ। ਵੋਕੇਸ਼ਨਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਵੱਖਰੇ ਹੀ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਅੱਜ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਨੂੰ ਗੁਬਾਰਿਆਂ ਦੇ ਉਪਰ ਲੈ ਕੇ ਅਤੇ ਆਪਣੀਆਂ ਮੰਗਾਂ ਨੂੰ ਗੁਬਾਰਿਆਂ ਦੇ ਉੱਪਰ ਲਿਖ ਕੇ ਹਵਾ ਵਿੱਚ ਛੱਡਿਆ।

ਵੋਕੇਸ਼ਨਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਵੱਖਰੇ ਤਰੀਕੇ ਨਾਲ ਕੀਤਾ ਪ੍ਰਦਰਸ਼ਨ
ਵੋਕੇਸ਼ਨਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਵੱਖਰੇ ਤਰੀਕੇ ਨਾਲ ਕੀਤਾ ਪ੍ਰਦਰਸ਼ਨ

By

Published : Jun 27, 2021, 1:31 PM IST

ਪਟਿਆਲਾ: ਪਿਛਲੇ ਕਾਫੀ ਲੰਬੇ ਸਮੇਂ ਤੋਂ (NSQF) ਵੋਕੇਸ਼ਨਲ ਅਧਿਆਪਕ ਸੜਕਾਂ ਦੇ ਉਪਰ ਆਪਣੀਆਂ ਮੰਗਾਂ ਸੰਬੰਧੀ ਸੰਘਰਸ਼ ਕਰਦੇ ਆ ਰਹੇ ਹਨ। ਵੋਕੇਸ਼ਨਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਵੱਖਰੇ ਹੀ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਅੱਜ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਨੂੰ ਗੁਬਾਰਿਆਂ ਦੇ ਉਪਰ ਲੈ ਕੇ ਅਤੇ ਆਪਣੀਆਂ ਮੰਗਾਂ ਨੂੰ ਗੁਬਾਰਿਆਂ ਦੇ ਉੱਪਰ ਲਿਖ ਕੇ ਹਵਾ ਵਿੱਚ ਛੱਡਿਆ। ਅਧਿਆਪਕ ਕਾਫੀ ਲੰਬੇ ਸਮੇਂ ਤੋਂ ਇੱਕੋ ਹੀ ਮੰਗ ਕਰ ਰਹੇ ਹਨ ਕਿ ਸਰਕਾਰੀ ਸਕੂਲਾਂ ਦੇ ਵਿੱਚੋਂ ਪ੍ਰਾਈਵੇਟ ਕੰਪਨੀਆਂ ਨੂੰ ਬਾਹਰ ਕੱਢਿਆ ਜਾਵੇ ਤੇ ਸਾਰੇ ਹੀ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ।

ਵੋਕੇਸ਼ਨਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਵੱਖਰੇ ਤਰੀਕੇ ਨਾਲ ਕੀਤਾ ਪ੍ਰਦਰਸ਼ਨ

ਇਹ ਵੀ ਪੜੋ:Punjab Police ’ਚ ਭਰਤੀ ਲਈ ਮੁਫ਼ਤ ਸਿਖਲਾਈ ਕੈਂਪ

ਇਸ ਮੌਕੇ ਗੱਲਬਾਤ ਦੌਰਾਨ ਨਵਨੀਤ ਕੌਰ (NSQF) ਵੋਕੇਸ਼ਨਲ ਅਧਿਆਪਕ ਨੇ ਆਖਿਆ ਕਿ ਅਸੀਂ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਨੂੰ ਗ਼ੁਬਾਰਿਆ ਉਪਰ ਲਿਖ ਕੇ ਹਵਾ ਦੇ ਵਿੱਚ ਛੱਡਿਆ ਹੈ ਕੀ ਪੰਜਾਬ ਸਰਕਾਰ ਦੇ ਸਾਰੇ ਹੀ ਜੋ ਵਾਅਦੇ ਕੀਤੇ ਹੋਏ ਸੀ ਉਹ ਸਾਰੇ ਹੀ ਝੂਠੇ ਨਿਕਲੇ ਹਨ। ਸਰਕਾਰ ਨੇ ਸਾਡੇ ਨਾਲ ਵੀ ਵਾਅਦੇ ਕੀਤੇ ਸੀ ਕਿ ਸਰਕਾਰ ਬਣਨ ਤੇ ਥੋਨੂੰ ਸਾਰਿਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਸਰਕਾਰ ਦੇ ਚਾਰ ਸਾਲ ਬੀਤ ਚੁੱਕੇ ਹਨ ਅਸੀਂ ਪੱਕੇ ਨਹੀਂ ਹੋਏ ਸਰਕਾਰ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਪ੍ਰਾਈਵੇਟ ਕੰਪਨੀਆਂ ਨੂੰ ਦਾਖਲ ਕਰ ਰਹੀ ਹੈ ਜੋ ਕਿ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਹੈ। ਅੱਜ ਸਾਡੀ ਮੰਗ ਹੈ ਕਿ ਸਰਕਾਰੀ ਸਕੂਲਾਂ ਦੇ ਵਿੱਚੋਂ ਪ੍ਰਾਈਵੇਟ ਕੰਪਨੀਆਂ ਨੂੰ ਬਾਹਰ ਕੱਢਿਆ ਜਾਵੇ। ਸਾਰੇ ਇਹ ਕੱਚੇ ਅਤੇ ਆਧਿਆਪਕਾਂ ਨੂੰ ਪੱਕਾ ਕੀਤਾ ਜਾਵੇ ਤੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਧ ਸਕਣ।

ABOUT THE AUTHOR

...view details