ਪੰਜਾਬ

punjab

By

Published : Feb 10, 2019, 5:56 PM IST

ETV Bharat / state

ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ

ਪਟਿਆਲਾ: ਪਟਿਆਲਾ ਵਿਖੇ ਸਵੇਰ ਤੋਂ ਧਰਨੇ 'ਤੇ ਬੈਠੇ ਅਧਿਆਪਕ ਆਪਣੀਆਂ ਮੰਗਾਂ ਦੀ ਸੁਣਵਾਈ ਨਾਂ ਹੁੰਦਿਆਂ ਵੇਖ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਪੁਲਿਸ ਵੱਲੋਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ। ਪੁਲਿਸ ਨੇ ਅਧਿਆਪਕਾਂ 'ਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ।ਇਸ ਦੌਰਾਨ ਕਈ ਅਧਿਆਪਕ ਗੰਭੀਰ ਰੂਪ ਤੋਂ ਜਖ਼ਮੀ ਹੋ ਗਏ ਹਨ।

ਧਰਨੇ 'ਤੇ ਬੈਠੇ ਅਧਿਆਪਕਾਂ 'ਤੇ ਲਾਠੀਚਾਰਜ

ਸਾਂਝੇ ਮੋਰਚੇ ਦੇ ਅਧਿਆਪਕ ਲੰਮੇ ਸਮੇਂ ਤੋਂ ਬਿਨਾਂ ਤਨਖ਼ਾਹ ਕਟੌਤੀ ਤੋਂ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਹਨ ਜਿਸ ਦੇ ਚੱਲਦਿਆਂ ਅਧਿਆਪਕਾਂ ਨੇ ਅੱਜ ਪੱਕਾ ਮੋਰਚਾ ਪਟਿਆਲਾ ਵਿਖੇ ਲਗਾਇਆ ਸੀ। ਬਸੰਤ ਵਰਗੇ ਤਿਉਹਾਰ ਵਾਲੇ ਦਿਨ ਅਧਿਆਪਕਾਂ ਨੂੰ ਪੁਲਿਸ ਪ੍ਰਸ਼ਾਸਨ ਦੀਆਂ ਡਾਂਗਾਂ ਖਾਣੀਆਂ ਪੈ ਰਹੀਆਂ ਹਨ।

ਧਰਨੇ 'ਤੇ ਬੈਠੇ ਅਧਿਆਪਕਾਂ 'ਤੇ ਲਾਠੀਚਾਰਜ

ਜ਼ਿਕਰਯੋਗ ਹੈ ਕਿ ਪਹਿਲਾਂ ਸਿੱਖਿਆ ਮੰਤਰੀ ਓ.ਪੀ. ਸੋਨੀ ਵੱਲੋਂ ਅਧਿਆਪਕਾਂ ਦੀਆਂ ਸ਼ਰਤਾਂ ਮੰਨਣ ਦਾ ਐਲਾਨ ਕਰਨ ਤੋਂ ਬਾਅਦ ਮੋਰਚਾ ਸਮਾਪਤ ਕਰ ਦਿੱਤਾ ਗਿਆ ਸੀ ਤੇ ਨਾਲ ਹੀ ਓ.ਪੀ. ਸੋਨੀ ਨੇ ਅਧਿਆਪਕਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਵਾਅਦਾ ਕੀਤਾ ਸੀ। ਵਾਅਦੇ ਨਾ ਪੂਰੇ ਹੋਣ 'ਤੇ ਅਧਿਆਪਕਾਂ ਨੇ ਸੰਘਰਸ਼ ਦਾ ਰਾਹ ਫ਼ੜ੍ਹਿਆ ਤੇ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਿਸ ਤੋਂ ਬਾਅਦ ਫ਼ਿਰ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਮੁੱਖ ਮੰਤਰੀ ਮੀਟਿੰਗ 8 ਫ਼ਰਵਰੀ ਨੂੰ ਤੈਅ ਕੀਤੀ ਜੋ ਫ਼ਿਰ ਰੱਦ ਹੋ ਗਈ ਸੀ। ਇਸ ਕਾਰਨ ਅਧਿਆਪਕਾਂ ਵਿੱਚ ਕਾਫ਼ੀ ਰੋਸ ਵੇਖਿਆ ਜਾ ਰਿਹਾ ਹੈ ਤੇ ਅਧਿਆਪਕਾਂ ਨੇ ਅੱਜ ਪਟਿਆਲਾ ਵਿਖੇ ਇੱਕ ਵਿਸ਼ਾਲ ਸੂੱਬਾ ਪੱਧਰੀ ਰੈਲੀ ਰੱਖੀ ਜਿਸ ਵਿੱਚ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਣਾ ਸੀ।

ABOUT THE AUTHOR

...view details