ਪਟਿਆਲਾ: ਬ੍ਰਹਮ ਸਮਾਜ ਵੱਲੋਂ ਬ੍ਰਾਹਮਣ ਭਲਾਈ ਬੋਰਡ ਬਣਾਉਣ ਦੀ ਮੰਗ ਮਨਵਾਉਣ ਦੇ ਲਈ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਨੇ ਇਹਨਾਂ ਨੂੰ ਰਸਤੇ ’ਚ ਹੀ ਰੋਕ ਲਿਆ ਜਿਸ ਤੋਂ ਮਗਰੋਂ ਪ੍ਰਦਰਸ਼ਕਾਰੀਆਂ ਨੇ ਫੁਹਾਰਾ ਚੌਂਕ ’ਤੇ ਹੀ ਪ੍ਰਦਰਸ਼ਨ ਕੀਤਾ ਗਿਆ ਤੇ ਉਥੇ ਹੀ ਧਰਨਾ ਲਗਾ ਦਿੱਤਾ ਗਿਆ।
ਥੋੜੇ ਸਮੇਂ ਬਾਅਦ ਪ੍ਰਸ਼ਾਸਨ ਨੇ ਬ੍ਰਹਮ ਸਮਾਜ ਦੇ ਲੋਕਾਂ ਨਾਲ ਗੱਲਬਾਤ ਕਰ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੀਟਿੰਗ ਦਾ ਸਮਾਂ ਤੈਅ ਕਰਵਾਇਆ ਜਿਸ ਤੋਂ ਬਾਅਦ ਬ੍ਰਾਹਮਣ ਸਮਾਜ ਵੱਲੋਂ ਪਟਿਆਲਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਗਿਆ।
ਬ੍ਰਾਹਮਣ ਸਮਾਜ ਨੇ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੀਤੀ ਕੋਸ਼ਿਸ਼ ਇਹ ਵੀ ਪੜੋ: ਕਲਾ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ ਦੱਸ ਸਾਲਾਂ ਦੀ ਬੱਚੀ ਜਾਨਵੀ
ਬ੍ਰਾਹਮਣ ਸਮਾਜ ਦੇ ਲੋਕਾਂ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਸੀ ਤਾਂ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਬ੍ਰਾਹਮਣ ਸਮਾਜ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸਾਡੀ ਇੱਕੋ ਮੰਗ ਹੈ ਕਿ ਬ੍ਰਾਹਮਣ ਭਲਾਈ ਬੋਰਡ ਬਣਾਇਆ ਜਾਵੇ, ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਆਏ 4 ਸਾਲ ਹੋ ਚੁੱਕੇ ਹਨ ਹਾਲੇ ਤੱਕ ਬ੍ਰਾਹਮਣ ਭਲਾਈ ਬੋਰਡ ਬਣਾਇਆ ਨਹੀਂ ਗਿਆ ਇਸ ਕਰਕੇ ਸਾਨੂੰ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਤੋਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਅਸੀਂ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਾਂਗੇ।
ਦੂਜੇ ਪਾਸੇ ਗੱਲਬਾਤ ਕਰਦੇ ਹੋਏ ਪਟਿਆਲਾ ਦੇ ਤਸੀਲਦਾਰ ਚਰਨਜੀਤ ਸਿੰਘ ਨੇ ਆਖਿਆ ਕਿ ਬ੍ਰਾਹਮਣ ਸਮਾਜ ਦੇ ਲੋਕਾਂ ਵੱਲੋਂ ਰੋਸ ਰੈਲੀ ਕੀਤੀ ਗਈ ਸੀ। ਇਨ੍ਹਾਂ ਦੀ ਇਕੋ ਮੰਗ ਹੈ ਕਿ ਬ੍ਰਾਹਮਣ ਭਲਾਈ ਬੋਰਡ ਬਣਾਇਆ ਜਾਵੇ ਜਿਸ ਕਰਕੇ ਸਾਡੇ ਪ੍ਰਸ਼ਾਸ਼ਨ ਵੱਲੋਂ ਇਨਾਂ ਨਾਲ ਗੱਲਬਾਤ ਕਰਕੇ ਇਨ੍ਹਾਂ ਨੂੰ ਮੀਟਿੰਗ ਦਾ ਸਮਾਂ ਦਵਾਇਆ ਹੈ ਤੇ ਇਨ੍ਹਾਂ ਨੇ ਸਾਨੂੰ ਮੰਗ ਪੱਤਰ ਦਿੱਤਾ ਹੈ ਜੋ ਕਿ ਜਲਦ ਹੀ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਇਆ ਜਾਵੇਗਾ।
ਇਹ ਵੀ ਪੜੋ: ਜੇਲ੍ਹ ਮੰਤਰੀ ਰੰਧਾਵਾ ਦੇ ਝੂਠ ਦਾ ਕਰਾਂਗੇ ਖੁਲਾਸਾ: ਹਰਜੀਤ ਗਰੇਵਾਲ