ਪਟਿਆਲਾ:ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਲੋਕ ਸਭਾ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਸ਼ਹਿਰ ਦੀ ਭਵਿੱਖੀ ਜੀਵਨ ਰੇਖਾ ਮੰਨੇ ਜਾਂਦੇ ਨਹਿਰੀ ਪਾਣੀ 'ਤੇ ਅਧਾਰਤ 503 ਕਰੋੜ ਰੁਪਏ ਦੇ ਪ੍ਰਾਜੈਕਟ ਲਈ 114 ਐਮ.ਐਲ.ਡੀ. ਵਾਲੇ ਜਲ ਸੋਧਕ ਪਲਾਂਟ ਦੀ ਉਸਾਰੀ ਦੀ ਅਬਲੋਵਾਲ ਵਿਖੇ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਇਸ ਨਹਿਰੀ ਪਾਣੀ 'ਤੇ ਅਧਾਰਤ ਜਲ ਸਪਲਾਈ ਯੋਜਨਾ ਤਹਿਤ ਸ਼ੁੱਧੀਕਰਨ ਪਲਾਂਟ, ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦਾ ਕੰਮ ਕੀਤਾ ਜਾਵੇਗਾ।
ਪਟਿਆਲਾ ਚ ਜਲ ਸੋਧਕ ਪਲਾਂਟ ਦੀ ਉਸਾਰੀ ਦਾ ਕੰਮ ਸ਼ੁਰੂ
ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ ਜੋ ਪਟਿਆਲਾ ਵਾਸੀਆਂ ਦੇ ਨਾਲ ਨਹਿਰੀ ਯੋਜਨਾ ਰਾਹੀ ਸਾਫ ਸੁਥਰਾ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਉਸਨੂੰ ਸਰਕਾਰ ਵਲੋਂ ਪੂਰਾ ਕੀਤਾ ਜਾ ਰਿਹਾ ਹੈ।
ਪ੍ਰਨੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਦਰਪੇਸ਼ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਦਿੱਤੇ ਗਏ ਇਸ ਬਹੁ ਕਰੋੜੀ ਨਿਰਮਲ ਜਲ ਦੇ ਪ੍ਰਾਜੈਕਟ ਦੇ ਦੂਰਰਸੀ ਸਿੱਟੇ ਨਿਕਲਣਗੇ। ਜਿਸ ਲਈ ਸ਼ਹਿਰ ਵਾਸੀ ਵਧਾਈ ਦੇ ਪਾਤਰ ਹਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੀ 5 ਲੱਖ ਦੇ ਲਗਪਗ ਆਬਾਦੀ ਨੂੰ ਇਸ ਪ੍ਰਾਜੈਕਟ ਰਾਹੀਂ 24 ਘੰਟੇ ਨਿਰਵਿਘਨ ਨਿਰਮਲ ਜਲ ਮਿਲੇਗਾ। ਇਸ ਅਹਿਮ ਪ੍ਰਾਜੈਕਟ ਦੇ ਕੰਮ ਨੂੰ ਪੰਜਾਬ ਦੇ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਮਿੱਥੇ ਸਮੇਂ 'ਚ ਪੂਰਾ ਕੀਤਾ ਜਾਵੇਗਾ।
ਸੰਸਦ ਮੈਂਬਰ ਨੇ ਦੱਸਿਆ ਕਿ ਇਹ ਪੂਰਾ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਅਗਲੇ 30 ਸਾਲਾਂ ਦੀਆਂ ਜਲ ਲੋੜਾਂ ਨੂੰ ਮੁੱਖ ਰੱਖਕੇ ਬਣਾਇਆ ਗਿਆ ਹੈ। ਭਾਖੜਾ ਨਹਿਰ ਤੋਂ ਪਾਣੀ ਲੈਣ ਦੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਲਈ ਅਕਤੂਬਰ 2020 'ਚ ਟੈਂਡਰ ਪ੍ਰਕ੍ਰਿਆ ਮੁਕੰਮਲ ਹੋਈ ਸੀ।
ਇਹ ਵੀ ਪੜੋ:ਕੈਪਟਨ ਨੇ ਸਿੱਧੂ ਤੋਂ ਬਾਅਦ ਹੁਣ ਚੰਨੀ ਦੀ ਕੱਸੀ ਚੂੜੀ ?... METOO ਮਾਮਲੇ 'ਚ ਮੰਗਿਆ ਜਵਾਬ