ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 72ਵੇਂ ਗਣਤੰਤਰਤਾ ਦਿਵਸ ਮੌਕੇ ਪਟਿਆਲਾ ਦੀ ਪੋਲੋ ਗਰਾਊਂਡ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪਟਿਆਲਾ ਦੇ ਝੁੱਗੀ-ਝੋਪੜੀਆਂ ਦੇ ਵਿੱਚ ਰਹਿਣ ਵਾਲੇ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਮਾਲਿਕਾਨਾ ਹੱਕ ਦੇ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਦੇ ਵੱਲੋਂ ਕੋਰੋਨਾ ਕਾਲ ਦੇ ਦੌਰਾਨ ਡਿਊਟੀ ਨਿਭਾਉਣ ਵਾਲੇ ਡਾਕਟਰਾਂ ਨੂੰ ਵੀ ਸਨਮਾਨਿਤ ਕੀਤਾ।
ਮੁੱਖ ਮੰਤਰੀ ਕੈਪਟਨ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 72ਵੇਂ ਗਣਤੰਤਰਤਾ ਦਿਵਸ ਮੌਕੇ 'ਤੇ ਪਟਿਆਲਾ ਦੀ ਪੋਲੋ ਗਰਾਊਂਡ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਇੱਕ ਦਿਨ ਵਿੱਚ 3700 ਕੋਰੋਨਾ ਦੇ ਮਰੀਜ਼ ਆਉਂਦੇ ਸਨ, ਪਰ ਸਾਡੇ ਡਾਕਟਰਾਂ ਨੇ ਸਾਨੂੰ ਬੜੇ ਹੀ ਚੰਗੇ ਤਰੀਕੇ ਨਾਲ ਇਸ ਮਹਾਂਮਾਰੀ ਨਾਲ ਲੜਨਾ ਸਿਖਾਇਆ ਹੈ। ਇਸ ਕਰਕੇ ਅਸੀਂ ਇਸ ਤੋਂ ਬਚ ਸਕੇ ਹਾਂ ਹਾਲੇ ਇਹ ਮਾਮਲਾ ਖਤਮ ਨਹੀਂ ਹੋਇਆ। ਸਾਨੂੰ ਇਸ ਨੂੰ ਹੁਣ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਧਰਨਾ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ 31 ਮਾਰਚ ਤੱਕ 17 ਲੱਖ ਦੇ ਕਰੀਬ ਨੌਕਰੀਆਂ ਦਿੱਤੀਆਂ ਗਈਆਂ ਹਨ। ਹੁਣ ਸਾਡਾ ਅਗਲਾ ਟੀਚਾ ਹੈ ਕਿ ਸਾਡੇ ਵੱਲੋਂ ਇਸ ਮਹੀਨੇ ਵਿੱਚ 10 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ।