ਪਟਿਆਲਾ:ਨਾਇਬ ਸੂਬੇਦਾਰ ਮਨਦੀਪ ਸਿੰਘ ਨੂੰ ਸ਼ਹੀਦ (martyrdom)ਹੋਏ ਨੂੰ ਇਕ ਸਾਲ ਹੋ ਗਿਆ ਹੈ।ਸ਼ਹੀਦ ਦੀ ਪਹਿਲੀ ਬਰਸੀ ਨੂੰ ਲੈ ਕੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਹੈ।ਇਸ ਮੌਕੇ ਸ਼ਹੀਦ ਦੀ ਪਤਨੀ ਗੁਰਦੀਪ ਕੌਰ ਨੇ ਕਿਹਾ ਹੈ ਕਿ ਸਕੂਲ ਦਾ ਨਾਂ,ਪਿੰਡ ਦੇ ਗੇਟ ਦਾ ਨਾਂ ਅਤੇ ਸ਼ਮਸ਼ਾਨਘਾਟ ਦਾ ਨਾਂ ਵੀ ਮੇਰੇ ਪਤੀ ਦੇ ਨਾਂ ਉਤੇ ਰੱਖਿਆ ਗਿਆ ਹੈ।ਸ਼ਹੀਦ ਦੀ ਪਤਨੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੂਰੀ ਸਹਾਇਤਾ ਦਿੱਤੀ ਗਈ ਹੈ।
ਸ਼ਹੀਦ ਦੀ ਪਤਨੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਦਿੱਤਾ ਸੈਨਾ ਮੈਡਲ (Army Medal)ਦਿੱਤਾ ਗਿਆ ਹੈ ਜੋ ਸਾਨੂੰ ਪਰਵਾਨ ਨਹੀਂ ਹੈ।ਉਨ੍ਹਾਂ ਨੇ ਕਿਹਾ ਕਿ ਚੱਕਰ ਨਾਲ ਸਨਮਾਨਿਤ ਕਰਨਾ ਚਾਹੀਦਾ ਸੀ।