ਪਟਿਆਲਾ:ਪੰਜਾਬ ਸਰਕਾਰ (Government of Punjab)ਦੇ ਵੱਲੋਂ 10 ਜੂਨ ਨੂੰ ਪੰਜਾਬ ਭਰ ਦੇ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਅਤੇ ਦੂਜੇ ਪਾਸੇ ਸੂਬਾ ਸਰਕਾਰ ਦੇ ਵੱਲੋਂ ਅੱਠ ਘੰਟੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਜੋ ਕੀਤਾ ਗਿਆ ਸੀ ਉਸ ਤੇ ਸੂਬਾ ਸਰਕਾਰ ਖਰਾ ਉੱਤਰਦੀ ਵਿਖਾਈ ਦੇ ਰਹੀ ਹੈ। ਜਿਸ ਤਹਿਤ ਨਾਭਾ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਵਾਅਦਾ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦਾ ਕੀਤਾ ਸੀ ਉਸ ਨੂੰ ਪੂਰਾ ਨਿਭਾਇਆ ਜਾ ਰਿਹਾ ਹੈ।
Paddy sowing:8 ਘੰਟੇ ਬਿਜਲੀ ਦੇਣ ਦਾ ਵਾਅਦਾ ਸਰਕਾਰ ਨੇ ਪੂਰਾ ਕੀਤਾ-ਕਿਸਾਨ - government
ਝੋਨੇ ਦੀ ਲਵਾਈ(Paddy sowing) ਨੂੰ ਲੈਕੇ ਸੂਬੇ ਦਾ ਕਿਸਾਨ ਸਰਕਾਰ ਦੇ ਕੀਤੇ ਪ੍ਰਬੰਧਾਂ ਨੂੰ ਲੈਕੇ ਖੁਸ਼ ਦਿਖਾਈ ਦੇ ਰਿਹਾ ਹੈ।ਕਿਸਾਨਾਂ ਦਾ ਕਹਿਣੈ ਕਿ ਜੋ ਵਾਅਦਾ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਸੀ ਸਰਕਾਰ ਉਸ ਵਾਅਦੇ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਦੀ ਸਹੂਲਤ ਦੇ ਰਹੀ ਹੈ।
ਕਿਸਾਨਾਂ ਨੇ ਕੇਂਦਰ ਸਰਕਾਰ ‘ਤੇ ਵਾਰ ਕਰਦਿਆਂ ਕਿਹਾ ਕਿ ਦਿਨੋਂ-ਦਿਨ ਪੈਟਰੋਲ ਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਦੇ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੀ ਜੇਬ ‘ਤੇ ਡਾਕਾ ਪੈ ਰਿਹਾ ਹੈ।ਕਿਸਾਨਾਂ ਨੇ ਕਿਹਾ ਕਿ ਦਿਨੋਂ ਦਿਨ ਅਸਮਾਨ ਨੂੰ ਛੂੰਹਦੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੇ ਜਿੱਥੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਉਥੇ ਆਮ ਜਨਤਾ ਵੀ ਵਧ ਰਹੀਆਂ ਤੇਲ ਦੀਆਂ ਕੀਮਤਾਂ ਅਤੇ ਦਿਨੋਂ ਦਿਨ ਵਧ ਰਹੀ ਮਹਿੰਗਾਈ ਤੋਂ ਖਫਾ ਵਿਖਾਈ ਦੇ ਰਹੇ ਹਨ।
ਕਿਸਾਨਾਂ ਨੇ ਕਿਹਾ ਕਿ ਸਾਨੂੰ ਕੇਂਦਰ ਸਰਕਾਰ ਵੱਲੋਂ ਬਣਦਾ ਸਮਰਥਨ ਮੁੱਲ ਨਹੀਂ ਦਿੱਤਾ ਜਾ ਰਿਹਾ ਅਤੇ ਦਿਨੋਂ ਦਿਨ ਕਿਸਾਨ ਕਰਜ਼ੇ ਦੇ ਬੋਝ ਹੇਠਾਂ ਦੱਬ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜੋ ਝੋਨੇ ਦੀ ਫ਼ਸਲ ਤੇ ਬਹੱਤਰ ਐੱਮਐੱਸਪੀ ਦਾ ਵਾਧਾ ਕੀਤਾ ਗਿਆ ਹੈ ਉਹ ਕਿਸਾਨਾਂ ਨੂੰ ਇੱਕ ਲੌਲੀਪਾਪ ਦਿੱਤਾ ਗਿਆ ਹੈ । ਕਿਸਾਨਾਂ ਨੇ ਕਿਹਾ ਕਿ ਇਸ ਦੇ ਨਾਲ ਕਿਸਾਨਾਂ ਨੂੰ ਕੋਈ ਫਰਕ ਨਹੀਂ ਪੈਣਾ ਕਿਉਂਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਆਸਮਾਨ ਛੂਹ ਰਹੀਆਂ ਹਨ। ਕਿਸਾਨਾਂ ਨੇ ਕਿਹਾ ਦਿਨੋਂ ਦਿਨ ਝੋਨੇ ਦੀ ਫਸਲ ਤੇ ਜੋ ਪਾਣੀ ਦੀ ਕਮੀ ਆ ਰਹੀ ਹੈ ਅਤੇ ਜੇਕਰ ਪੰਜਾਬ ਰੇਗਿਸਤਾਨ ਬਣਦਾ ਉਸਦੀ ਸਰਕਾਰ ਜ਼ਿੰਮੇਵਾਰ ਹੈ।