ਪਟਿਆਲਾ: ਪੰਜਾਬ ਸਰਕਾਰ ਖ਼ਿਲਾਫ਼ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਈ.ਟੀ.ਟੀ. 2364 ਅਧਿਆਪਕਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਬੀਤੇ ਦਿਨੀ ਪਟਿਆਲਾ-ਸੰਗਰੂਰ ਰੋਡ ‘ਤੇ ਭਾਖੜਾ ਨਹਿਰ ‘ਤੇ ਇਨ੍ਹਾਂ ਅਧਿਆਪਕਾਂ ਦਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ। ਇਨ੍ਹਾਂ ਅਧਿਆਪਕਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਸਾਡੇ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਤਾਂ ਸਾਡੇ ਜਾਨ ਤੇ ਮਾਲ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਉਧਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਨਾਲ ਇਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਦੇ ਆਗੂਆਂ ਦੀ ਮੀਟਿੰਗ ਚੱਲ ਰਹੀ ਹੈ, ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਅੱਜ ਪੰਜਾਬ ਸਰਕਾਰ ਨੇ ਸਾਡੇ ਹੱਕ ਵਿੱਚ ਫੈਸਲਾ ਨਹੀਂ ਕੀਤਾ ਤਾਂ ਸਾਡੇ ਹਰ ਪ੍ਰਕਾਰ ਦੇ ਨੁਕਸਾਨ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੁਲਦੀਪ ਸਿੰਘ ਚਹਿਲ ਨੇ ਕਿਹਾ, ਕਿ ਜੇਕਰ ਪੰਜਾਬ ਸਰਕਾਰ ਨੇ ਸਾਨੂੰ ਨਿਯੁਕਤੀ ਪੱਤਰ ਨਹੀਂ ਦੇਣੇ ਤਾਂ ਪੰਜਾਬ ਸਰਕਾਰ ਸਾਨੂੰ ਮੌਤ ਦੇ ਦਵੇ। ਉਨ੍ਹਾਂ ਨੇ ਕਿਹਾ ਕਿ ਸਾਡੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਚੱਲ ਰਿਹਾ ਹੈ।