ਪਟਿਆਲਾ: ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਮੋਦੀ ਸਰਕਾਰ ਦਾ ਪੁਤਲਾ ਲੈ ਕੇ ਨੇ ਰੋਸ ਮਾਰਚ ਕੱਢਿਆ। ਮੋਦੀ ਸਰਕਾਰ ਦੇ ਖਿਲਾਫ਼ ਜੰਮ ਕੇ ਮੁਰਦਾਬਾਦ ਦੇ ਨਾਅਰਿਆਂ ਨਾਲ ਮੋਦੀ ਸਰਕਾਰ ਦਾ ਪੁਤਲਾ ਲੈ ਕੇ ਵੱਖ-ਵੱਖ ਥਾਂਵਾਂ 'ਤੇ ਰੋਸ ਮਾਰਚ ਕੱਢਿਆ ਗਿਆ। ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਵੱਲੋਂ ਕਿਸਾਨਾਂ ਉੱਪਰ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਂਦੇ ਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਕਿਸਾਨਾਂ ਦੇ ਸਮਰਥਨ 'ਚ ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਕੱਢਿਆ ਰੋਸ ਮਾਰਚ - ਪਟਿਆਲਾ
ਪਟਿਆਲਾ 'ਚ ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਵੱਲੋਂ ਕਿਸਾਨਾਂ ਦੇ ਸਮਰਥਨ ਦੇ ਵਿੱਚ ਮੋਦੀ ਸਰਕਾਰ ਦਾ ਪੁਤਲਾ ਲੈ ਕੇ ਨੇ ਰੋਸ ਮਾਰਚ ਕੱਢਿਆ।
![ਕਿਸਾਨਾਂ ਦੇ ਸਮਰਥਨ 'ਚ ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਕੱਢਿਆ ਰੋਸ ਮਾਰਚ ਕਿਸਾਨਾਂ ਦੇ ਸਮਰਥਨ 'ਚ ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਕੱਢਿਆ ਰੋਸ ਮਾਰਚ](https://etvbharatimages.akamaized.net/etvbharat/prod-images/768-512-10501148-thumbnail-3x2-sang.jpg)
ਕਿਸਾਨਾਂ ਦੇ ਸਮਰਥਨ 'ਚ ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਕੱਢਿਆ ਰੋਸ ਮਾਰਚ
ਕਿਸਾਨਾਂ ਦੇ ਸਮਰਥਨ 'ਚ ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਕੱਢਿਆ ਰੋਸ ਮਾਰਚ
ਉੱਥੇ ਹੀ ਮੌਕੇ 'ਤੇ ਮੌਜੂਦ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਮੀਤ ਪ੍ਰਧਾਨ ਬਨਾਰਸੀ ਦਾਸ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਸਮਰਥਨ ਦੇ ਵਿੱਚ ਸਾਡੇ ਵੱਲੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਝੂਠੇ ਪਰਚੇ ਪਾ ਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਕੰਗਣਾ ਰਣਾਵਤ ਨੇ ਟਵੀਟ ਕਰਕੇ ਕਿਸਾਨਾਂ ਉਪਰ ਟਿੱਪਣੀ ਕੀਤੀ ਹੈ, ਇਹ ਬਹੁਤ ਹੀ ਘਟੀਆ ਹਰਕਤ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ, 6 ਫ਼ਰਵਰੀ ਨੂੰ ਚੱਕਾ ਜਾਮ ਦਾ ਅਸੀ ਉਸ ਦਾ ਸਮਰਥਨ ਕਰਾਂਗੇ।