ਨਾਭਾ: ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਬੇਖੌਫ ਹੋ ਕੇ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਦਿੱਤੂਪੁਰ ਜੱਟਾਂ (Village Dittupur Jattan) ਵਿਖੇ ਸਵੇਰੇ 5 ਵਜੇ ਨੰਗੇ ਸਿਰ ਜੁੱਤੀਆਂ ਪਾਕੇ ਬੇਅਦਬੀ ਕਰਨ ਦੀ ਘਟਨਾ ਨੂੰ ਅੰਜਾਮ ਦੇਣ ਆਏ ਜਗਦੀਪ ਸਿੰਘ (Jagdeep Singh) ਨੂੰ ਗ੍ਰੰਥੀ ਸਿੰਘਾਂ ਵੱਲੋਂ ਬੇਅਦਬੀ ਕਰਨ ਤੋਂ ਬਚਾ ਲਿਆ ਗਿਆ। ਕਥਿਤ ਦੋਸ਼ੀ ਪਹਿਲਾਂ ਉਹ ਬੀੜ ਸਾਹਿਬ ਕੋਲ ਬੇਅਦਬੀ ਕਰਨ ਲਈ ਜਾਂਦਾ ਹੈ ਅਤੇ ਬਾਅਦ ਵਿੱਚ ਚੱਪਲਾਂ ਸਮੇਤ ਉਹ ਤਲਵਾਰ ਲੈ ਕੇ ਉੱਥੋਂ ਰਫੂਚੱਕਰ ਹੋ ਜਾਂਦਾ ਹੈ।
ਪਿੰਡ ਦੇ ਨੌਜਵਾਨ ਨੇ ਕੀਤੀ ਗੁਰੂਘਰ ’ਚ ਬੇਅਦਬੀ ਇਹ ਵੀ ਪੜੋ: ਕਿਸਾਨਾਂ ਦੀ ਹੋਈ ਵੱਡੀ ਜਿੱਤ, ਸਰਕਾਰ ਫੈਸਲਾ ਬਦਲਣ ਲਈ ਹੋਈ ਮਜਬੂਰ
ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. (CCTV) ਕੈਮਰੇ ਵਿੱਚ ਕੈਦ ਹੋ ਜਾਂਦੀ ਹੈ, ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਕੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਤੋਂ 1 ਸਾਲ ਪਹਿਲਾਂ ਇਸਨੇ ਪਿੰਡ ਸੀਲ, ਨੇੜੇ ਬਹਾਦਰਗੜ੍ਹ ਪਟਿਆਲਾ ਵਿਖੇ ਦੀਵਾਲੀ ਵਾਲੇ ਦਿਨ 2020 ਵਿੱਚ ਵੀ ਬੇਅਦਬੀ ਕੀਤੀ ਸੀ।
ਇਸ ਮੌਕੇ ’ਤੇ ਨਾਭਾ ਦੀ ਸਬ-ਤਹਿਸੀਲ ਭਾਦਸੋਂ ਦੇ ਐਸ.ਐਚ.ਓ (SHO) ਸੁਖਦੇਵ ਸਿੰਘ ਨੇ ਕਿਹਾ ਕਿ ਇਹ ਘਟਨਾ ਸਵੇਰੇ ਪੰਜ ਵਜੇ ਦੀ ਹੈ ਜਦੋਂ ਸਾਨੂੰ ਪਤਾ ਲੱਗਿਆ ਤਾਂ ਅਸੀਂ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਜਗਦੀਪ ਸਿੰਘ ਨੂੰ ਮੌਕੇ ’ਤੇ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕੁਝ ਮਾਨਸਿਕ ਪਰੇਸ਼ਾਨ ਵੀ ਦੱਸਿਆ ਜਾ ਰਿਹਾ ਹੈ ਅਤੇ ਇਸ ਨੇ ਪਹਿਲਾਂ ਵੀ ਬੇਅਦਬੀ ਕੀਤੀ ਸੀ। ਇਸ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ 295 A, 380, ਆਈ.ਪੀ.ਸੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜੋ: ਤਬਾਹ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਦੇਣ 'ਚ ਨਾਕਾਮ ਰਹੀ ਕਾਂਗਰਸ ਸਰਕਾਰ : ਅਕਾਲੀ ਦਲ