ਪਟਿਆਲਾ:ਜ਼ਿਲ੍ਹੇ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਪਟਿਆਲਾ (Patiala) ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਪੁੱਡਾ ਗਰਾਊਂਡ ’ਚ ਧਰਨਾ ਪ੍ਰਦਰਸ਼ਨ (Protest) ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜੋ: ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਨਾ ਇਨ੍ਹਾਂ ਅਕਾਲੀ ਵਰਕਰਾਂ ਨੂੰ ਪਿਆ ਭਾਰੀ
ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ (contract employees) ਨੇ ਮੰਗ ਕਰਦੇ ਹੋਏ ਕਿਹਾ ਕਿ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ, ਰੈਗੁਲਰ ਭਰਤੀ ਕੀਤੀ ਜਾਵੇ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਉਹ ਆਪਣੇ ਪਰਿਵਾਰ ਸਮੇਤ ਧਰਨਾ ਪ੍ਰਦਰਸ਼ਨ (Protest) ਕਰਦੇ ਰਹਿਣਗੇ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪ੍ਰਦਰਸ਼ਨਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਪਿਛਲੇ 7 ਤਰੀਕ ਤੋਂ ਧਰਨੇ ’ਤੇ ਬੈਠੇ ਹਨ ਪਰ ਉਨ੍ਹਾਂ ’ਤੇ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਸਾਢੇ ਚਾਰ ਸਾਲ ਹੋ ਚੁੱਕੇ ਹਨ ਪਰ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵੱਡੀ ਗਿਣਤੀ ’ਚ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
'ਮੁੱਖ ਮੰਤਰੀ ਦਾ ਸਿਰਫ ਚਿਹਰਾ ਬਦਲਿਆ ਹੈ'
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਬਦਲਿਆ ਹੈ ਪਰ ਨੀਤੀਆਂ ਨਹੀਂ ਬਦਲੀਆਂ। ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਲੋਕ ਚਿਹਰੇ ਬਦਲ ਕੇ ਉਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ, ਸਗੋਂ ਨੀਤੀਆਂ ਨੂੰ ਵੇਖ ਕੇ ਵੋਟਾਂ ਪਾਈਆਂ ਜਾਣਗੀਆਂ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਆਉਣ ਵਾਲੇ ਸਮੇਂ ਵਿਚ ਇੱਕ ਵੱਡਾ ਸੰਘਰਸ਼ ਕਰਨਗੇ। ਜੋ ਕਿ ਪੰਜਾਬ ਸਰਕਾਰ ਨੂੰ ਮਹਿੰਗਾ ਪਵੇਗਾ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾ ਨਹੀਂ ਮੰਨੀਆਂ ਜਾਂਦੀਆਂ ਉਸ ਸਮੇਂ ਤੱਕ ਇਹ ਧਰਨਾ ਜਾਰੀ ਰਹੇਗਾ।
ਇਹ ਵੀ ਪੜੋ: ਬਠਿੰਡਾ ’ਚ ਡੇਂਗੂ ਦਾ ਕਹਿਰ: ਡੇਂਗੂ ਦੀ ਚਪੇਟ ’ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ