ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਤੀਜੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ 42 ਸਾਲਾ ਮਹਿਲਾ ਪਿਛਲੇ ਦਿਨੀਂ ਦੁਬਈ ਤੋਂ ਵਾਪਸ ਭਾਰਤ ਪਰਤੀ ਸੀ।
ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਤੀਜੀ ਮੌਤ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਤੀਜੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ 42 ਸਾਲਾ ਮਹਿਲਾ ਪਿਛਲੇ ਦਿਨੀਂ ਦੁਬਈ ਤੋਂ ਵਾਪਸ ਭਾਰਤ ਪਰਤੀ ਸੀ।
ਫ਼ੋਟੋ
ਲੁਧਿਆਣੇ ਦੀ ਰਹਿਣ ਵਾਲੀ ਮਹਿਲਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਸੀ, ਜਿੱਥੇ ਉਸ ਨੇ ਅੱਜ ਦਮ ਤੋੜ ਦਿੱਤਾ।
ਦੱਸਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਬਕ ਹੁਣ ਤੱਕ ਪੰਜਾਬ ਵਿੱਚ ਇਸ ਮਹਾਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 41 ਹੋ ਗਈ ਹੈ, ਜਿਨ੍ਹਾਂ ਵਿਚੋਂ 3 ਮੋਤ ਹੋ ਗਈ ਹੈ।