ਪੰਜਾਬ

punjab

ETV Bharat / state

ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਦੇਖੋ ਤਸਵੀਰਾਂ - ਮੋਟਰਸਾਈਕਲ ਚਾਲਕ ਵੀ ਕਾਫ਼ੀ ਗੰਭੀਰ ਜ਼ਖਮੀ

ਚਸ਼ਮਦੀਦਾਂ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਨੇ ਇੱਕ ਦਮ ਮੋੜ ਕੱਟਿਆ ਜਿਸ ਕਾਰਨ ਕਾਰ ਚਾਲਕ ਕਾਰ ਕੰਟਰੋਲ ਨਹੀਂ ਕਰ ਸਕਿਆ ਅਤੇ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਇਹ ਹਾਦਸਾ ਵਾਪਰਿਆ।

ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਦੇਖੋ ਤਸਵੀਰਾਂ
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਦੇਖੋ ਤਸਵੀਰਾਂ

By

Published : Aug 30, 2021, 5:50 PM IST

ਨਾਭਾ: ਸੂਬੇ ਚ ਸੜਕੀ ਹਾਦਸਿਆਂ ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ’ਚ ਪਤੀ ਪਤਨੀ ਅਤੇ ਮੋਟਰਸਾਈਕਲ ਸਵਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।

ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਦੇਖੋ ਤਸਵੀਰਾਂ

ਦੱਸ ਦਈਏ ਕਿ ਇਸ ਭਿਆਨਕ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ’ਚ ਇੱਕ ਕਾਰ ਸਵਾਰ ਮੋਟਰਸਾਈਕਲ ਚਾਲਕ ਨੂੰ ਬਚਾਉਂਦੇ ਬਚਾਉਂਦੇ ਨਾਲ ਦੇ ਲੱਗਦੇ ਸੂਏ ਚ ਡਿੱਗ ਗਿਆ। ਗਣੀਮਤ ਇਹ ਰਹੀ ਕਿ ਇਸ ਹਾਦਸੇ ਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਰੂਹ ਕੰਬਾਉ ਹਾਦਸੇ ਬਾਰੇ ਚਸ਼ਮਦੀਦਾਂ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਨੇ ਇੱਕ ਦਮ ਮੁੜਿਆ ਜਿਸ ਕਾਰਨ ਕਾਰ ਚਾਲਕ ਕਾਰ ’ਤੇ ਕੰਟਰੋਲ ਨਹੀਂ ਕਰ ਸਕਿਆ ਅਤੇ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਇਹ ਹਾਦਸਾ ਵਾਪਰਿਆ। ਹਾਦਸੇ ਦੌਰਾਨ ਪਤੀ-ਪਤਨੀ ਦੇ ਕਾਫੀ ਸੱਟਾਂ ਲੱਗੀਆਂ ਹਨ ਅਤੇ ਦੂਜੇ ਪਾਸੇ ਮੋਟਰਸਾਈਕਲ ਚਾਲਕ ਵੀ ਕਾਫ਼ੀ ਗੰਭੀਰ ਜ਼ਖਮੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਐਂਬੁਲੈਂਸ ਕਾਫੀ ਸਮੇਂ ਬਾਅਦ ਘਟਨਾ ਸਥਾਨ ’ਤੇ ਪਹੁੰਚੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸੜਕ ਬਹੁਤ ਚਲਦੀ ਹੈ ਅਤੇ ਇਸ ’ਤੇ ਰਫਤਾਰ ਨੂੰ ਰੋਕਣ ਦੇ ਲਈ ਸਪੀਡ ਬ੍ਰੇਕਰ ਲਗਵਾਉਣੇ ਚਾਹੀਦੇ ਹਨ ਤਾਂ ਜੋ ਸੜਕੀ ਹਾਦਸਿਆਂ ’ਤੇ ਠੱਲ੍ਹ ਪਾਈ ਜਾ ਸਕੇ।

ਇਹ ਵੀ ਪੜੋ: ਪੁਲਿਸ ਵੱਲੋਂ ਕੱਢਿਆ ਫਲੈਗ ਮਾਰਚ ਲੋਕਾਂ ਲਈ ਕਿਉਂ ਬਣਿਆ ਖਿੱਚ ਦਾ ਕੇਂਦਰ ?

ABOUT THE AUTHOR

...view details