ਪੰਜਾਬ

punjab

ETV Bharat / state

ਤਿੰਨ ਨੌਜਵਾਨਾਂ ਨੂੰ ਕਾਰ ਨੇ ਮਾਰੀ ਟੱਕਰ, ਮੌਕੇ ’ਤੇ ਮੌਤ - ਭਿਆਨਕ ਟੱਕਰ ਮਾਰ ਦਿੱਤੀ

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਮੌਕੇ ’ਤੇ ਹੀ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਤਿੰਨ ਨੌਜਵਾਨਾਂ ਨੂੰ ਕਾਰ ਨੇ ਮਾਰੀ ਟੱਕਰ, ਮੌਕੇ ’ਤੇ ਮੌਤ
ਤਿੰਨ ਨੌਜਵਾਨਾਂ ਨੂੰ ਕਾਰ ਨੇ ਮਾਰੀ ਟੱਕਰ, ਮੌਕੇ ’ਤੇ ਮੌਤ

By

Published : May 13, 2021, 3:32 PM IST

ਨਾਭਾ: ਪੰਜਾਬ ਦੀਆਂ ਸੜਕਾਂ ਖ਼ੂਨੀ ਸੜਕਾਂ ਬਣਦੀਆਂ ਜਾ ਰਹੀਆਂ ਹਨ। ਹਰ ਰੋਜ਼ ਅਨੇਕਾਂ ਹੀ ਕੀਮਤੀ ਜਾਨਾਂ ਸੜਕ ਹਾਦਸਿਆਂ ਚ ਜਾ ਰਹੀਆਂ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਨਾਭਾ ਭਾਦਸੋਂ ਰੋਡ ਤੋਂ ਸਾਹਮਣੇ ਆਇਆ ਹੈ। ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਾਈਵੇਟ ਫੈਕਟਰੀ ਵਿਚੋਂ ਰਾਤ ਦੀ ਡਿਊਟੀ ਕਰਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਪਰਤ ਰਹੇ ਸੀ ਪਿਛੋਂ ਆ ਰਹੀ ਤੇਜ਼ ਰਫਤਾਰ ਕਾਰਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਤੇਜਡ਼ ਰਫਤਾਰ ਕਾਰਨ ਫਰਾਰ ਹੋ ਗਿਆ।

ਤਿੰਨ ਨੌਜਵਾਨਾਂ ਨੂੰ ਕਾਰ ਨੇ ਮਾਰੀ ਟੱਕਰ, ਮੌਕੇ ’ਤੇ ਮੌਤ

ਇਸ ਮੌਕੇ ਤੇ ਮ੍ਰਿਤਕ ਦੇ ਰਿਸ਼ਤੇਦਾਰ ਅਤੇ ਰਾਹਗੀਰ ਨੇ ਦੱਸਿਆ ਕਿ ਇਹ ਸੜਕ ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਇਨ੍ਹਾਂ ਤਿੰਨੇ ਨੌਜਵਾਨਾਂ ਦੀਆਂ ਲਾਸ਼ਾਂ ਦੂਰ-ਦੂਰ ਤੱਕ ਪਈਆਂ ਸੀ। ਜਿਸ ਅਣਪਛਾਤੇ ਕਾਰ ਚਾਲਕ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਹ ਮੌਕੇ ’ਤੇ ਵੀ ਨਹੀਂ ਖੜ੍ਹਿਆ ਅਤੇ ਕਾਰ ਲੈ ਕੇ ਉੱਥੋਂ ਰਫੂਚੱਕਰ ਹੋ ਗਿਆ। ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੋਇਆ ਪਿਆ ਹੈ।

ਇਹ ਵੀ ਪੜੋ: ਕੱਲ, ਅੱਜ ਅਤੇ ਕੱਲ - ਮੇਰੀ ਆਤਮਾ ਗੁਰੂ ਸਾਹਿਬ ਦੇ ਇਨਸਾਫ ਦੀ ਮੰਗ ਕਰਦੀ ਹੈ

ਮਾਮਲੇ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਤਾਂ ਉਹ ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚੇ। ਹਾਦਸੇ ’ਚ ਤਿੰਨਾਂ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਚੁੱਕੀ ਸੀ। ਫਿਲਹਾਲ ਸੀਸੀਟੀਵੀ ਦੇ ਜ਼ਰੀਏ ਕਾਰ ਚਾਲਕ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ABOUT THE AUTHOR

...view details