ਪਟਿਆਲਾ : ਲੋਕਸਭਾ ਚੋਣਾਂ ਦਾ ਮੈਦਾਨ ਭੱਖਿਆ ਹੋਇਆ ਹੈ, ਇਸ ਦੌਰਾਨ ਹਵਾ ਦਾ ਪ੍ਰਵਾਹ ਵੇਖਿਦਿਆਂ ਸਿਆਸਤਦਾਨਾਂ ਦਾ ਇੱਕ ਪਾਰਟੀ ਛੱਡ ਦੂਜੀ ਵੱਲ ਜਾਣ ਦਾ ਸਿਲਸਿਲਾ ਜਾਰੀ ਹੈ। ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਪਰਿਵਾਰ ਵੀ ਮੁੜ ਅਕਾਲੀ ਦਲ 'ਚ ਸ਼ਾਮਿਲ ਹੋ ਗਿਆ ਹੈ। ਟੌਹੜਾ ਪਰਿਵਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਦਾ ਰੁਖ ਕੀਤਾ ਸੀ, ਪਰ ਹੁਣ ਮੁੜ ਉਨ੍ਹਾਂ ਘਰ ਵਾਪਸੀ ਕਰ ਲਈ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟੌਹੜਾ ਪਰਿਵਾਰ ਦਾ ਅਕਾਲੀ ਦਲ 'ਚ ਸਵਾਗਤ ਕੀਤਾ ਤੇ ਉਨ੍ਹਾਂ ਦੱਸਿਆ ਕਿ ਪਿਤਾ ਪਰਕਾਸ਼ ਸਿੰਘ ਬਾਦਲ ਦਾ ਇਹੋ ਸੁਪਨਾ ਸੀ, ਜੋ ਅੱਜ ਉਨ੍ਹਾਂ ਪੂਰਾ ਕਰ ਦਿੱਤਾ।
ਟੌਹੜਾ ਪਰਿਵਾਰ ਮੁੜ SAD 'ਚ ਹੋਇਆ ਸ਼ਾਮਿਲ - gurcharan singh tohra
ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਪਰਿਵਾਰ ਮੁੜ ਅਕਾਲੀ ਦਲ 'ਚ ਹੋਇਆ ਸ਼ਾਮਿਲ, ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦਗੀ 'ਚ ਪਾਰਟੀ 'ਚ ਹੋਏ ਸ਼ਾਮਿਲ
ss
ਸੁਖਬੀਰ ਬਾਦਲ ਨੇ ਕਿਹਾ ਕਿ ਟੌਹੜਾ ਪਰਿਵਾਰ ਨੇ ਅਕਾਲੀ ਦਲ ਨੂੰ ਜੋ ਦਿੱਤਾ ਹੈ ਉਸਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਟੌਹੜਾ ਪਰਿਵਾਰ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਸੀ ਤੇ ਸਿਰਫ਼ ਰਸਮੀ ਐਲਾਨ ਹੋਣਾ ਬਾਕੀ ਸੀ। ਬੀਤੇ ਦਿਨ ਜਥੇਦਾਰ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦੇ ਪੋਤਰੇ ਹਰਿੰਦਰ ਪਾਲ ਸਿੰਘ ਟੌਹੜਾ ਦੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਹੋਈ ਸੀ ਤੇ ਖ਼ਬਰ ਹੈ ਕਿ ਇਸ ਮੁਲਾਕਾਤ ਦੌਰਾਨ ਹੀ ਸਭ ਤੈਅ ਹੋ ਗਿਆ ਸੀ।