ਪੰਜਾਬ

punjab

ETV Bharat / state

ਟ੍ਰੈਫ਼ਿਕ ਪੁਲਿਸ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ - ਪਟਿਆਲਾ ਨਿਊਜ਼

ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਦਿਹਾੜੇ ਮੌਕੇ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਸ਼ਰਧਾਜ਼ਲੀ ਦਿੱਤੀ।

ਟ੍ਰੈਫ਼ਿਕ ਪੁਲਿਸ ਨੇ ਸ਼ਹੀਦ ਊਧਮ ਸਿੰਘ ਨੂੰ ਦਿਤੀ ਸ਼ਰਧਾਂਜਲੀ
ਟ੍ਰੈਫ਼ਿਕ ਪੁਲਿਸ ਨੇ ਸ਼ਹੀਦ ਊਧਮ ਸਿੰਘ ਨੂੰ ਦਿਤੀ ਸ਼ਰਧਾਂਜਲੀ

By

Published : Jul 31, 2020, 5:31 PM IST

ਪਟਿਆਲਾ: ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਦਾ 81ਵਾਂ ਸ਼ਹੀਦੀ ਦਿਹਾੜਾ ਪੰਜਾਬ ਭਰ ਵਿੱਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ਼ਹੀਦ ਦੇ ਬੁੱਤਾਂ 'ਤੇ ਸੂਬੇ ਭਰ ਵਿੱਚ ਵੱਖ-ਵੱਖ ਆਗੂਆਂ, ਸ਼ਖ਼ਸੀਅਤਾਂ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ-ਮਾਲਾਵਾਂ ਭੇਟ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਹੀ ਸ਼ਹਿਰ ਦੀ ਟ੍ਰੈਫ਼ਿਕ ਪੁਲਿਸ ਨੇ ਵੀ ਇੰਸਪੈਕਟਰ ਰਣਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ।

ਟ੍ਰੈਫ਼ਿਕ ਪੁਲਿਸ ਨੇ ਸ਼ਹੀਦ ਊਧਮ ਸਿੰਘ ਨੂੰ ਦਿਤੀ ਸ਼ਰਧਾਂਜਲੀ

ਇੰਸਪੈਕਟਰ ਰਣਜੀਤ ਸਿੰਘ ਨੇ ਸ਼ਹੀਦ ਊਧਮ ਸਿੰਘ ਦੇ ਦਿੱਤੇ ਹੋਏ ਬਲਿਦਾਨ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੂੰ 31 ਜੁਲਾਈ 1940 ਨੂੰ ਸ਼ਹੀਦੀ ਪ੍ਰਾਪਤ ਹੋਈ ਸੀ ਕਿਉਂਕਿ ਊਧਮ ਸਿੰਘ ਨੇ ਜਰਨਲ ਡਾਇਰ ਨੂੰ ਮਾਰ ਕੇ ਜਲਿਆਂਵਾਲਾ ਬਾਗ ਸਾਕੇ ਦਾ ਬਦਲਾ ਲਿਆ ਸੀ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ 21 ਮੌਤਾਂ ਦੇ ਮਾਮਲੇ ਦੀ ਮੈਜੀਸਟ੍ਰੇਟ ਜਾਂਚ ਦੇ ਹੁਕਮ

ABOUT THE AUTHOR

...view details