ਰਾਜਪੁਰਾ: ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈਕੇ ਸੂਬਾ ਸਰਕਾਰ ਵਲੋਂ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਿਆ ਜਾ ਸਕੇ। ਇਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਇਹ ਵੀ ਹੁਕਮ ਜਾਰੀ ਕੀਤਾ ਗਿਆ ਕਿ ਹਰ ਸ਼ਨੀਵਾਰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕ ਘੰਟੇ ਲਈ ਕੋਰੋਨਾ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦਿੰਦਿਆਂ ਮੌਨ ਰੱਖਿਆ ਜਾਵੇਆ ਅਤੇ ਆਵਾਜਾਈ ਬੰਦ ਰੱਖੀ ਜਾਵੇਗੀ।
ਕੋਰੋਨਾ ਕਾਰਨ ਮਰਨ ਵਾਲੇ ਵਲੰਟੀਅਰਾਂ ਅਤੇ ਲੋਕਾਂ ਨੂੰ ਦਿੱਤੀ ਗਈ ਸ਼ਰਧਾਂਜਲੀ - ਪੰਜਾਬ ਸਰਕਾਰ
ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈਕੇ ਸੂਬਾ ਸਰਕਾਰ ਵਲੋਂ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਿਆ ਜਾ ਸਕੇ। ਇਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਇਹ ਵੀ ਹੁਕਮ ਜਾਰੀ ਕੀਤਾ ਗਿਆ ਕਿ ਹਰ ਸ਼ਨੀਵਾਰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕ ਘੰਟੇ ਲਈ ਕੋਰੋਨਾ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦਿੰਦਿਆਂ ਮੌਨ ਰੱਖਿਆ ਜਾਵੇਆ ਅਤੇ ਆਵਾਜਾਈ ਬੰਦ ਰੱਖੀ ਜਾਵੇਗੀ।
ਤਸਵੀਰ
ਇਸ ਦੇ ਤਹਿਤ ਸਰਕਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਰਾਜਪੁਰਾ ਦੇ ਏ.ਪੀ ਜੈਨ ਸਿਵਲ ਹਸਪਤਾਲ 'ਚ ਐਸ.ਐਮ.ਓ ਜੋਗਿੰਦਰ ਸਿੰਘ ਦੀ ਅਗਵਾਈ 'ਚ ਸਮੂਹ ਸਟਾਫ਼ ਵਲੋਂ ਕੋਰੋਨਾ ਦੌਰਾਨ ਜਾਨ ਗਵਾਉਣ ਵਾਲੇ ਵਲੰਟੀਅਰਾਂ ਅਤੇ ਲੋਕਾਂ ਲਈ 2 ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ, ਕਿਉਂਕਿ ਪਰਿਵਾਰ ਲਈ ਆਪਣੇ ਘਰ ਦਾ ਹਰੇਕ ਜੀਅ ਬਹੁਤ ਮਹੱਤਵਪੂਰਨ ਹੁੰਦਾ ਹੈ।
ਇਹ ਵੀ ਪੜ੍ਹੋ:ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦਾ ਕਿਸਾਨਾਂ ਨੇ ਕੀਤਾ ਵਿਰੋਧ