ਪਟਿਆਲਾ: ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਦਿਆਂ ਪੂਰੇ ਦੇਸ਼ ਵਿੱਚ ਅੰਮ੍ਰਿਤ ਮਹਾਂ ਉਤਸਵ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਪੁਲਿਸ, ਬੀ.ਐਸ.ਐਫ,ਆਈ.ਟੀ.ਬੀ.ਪੀ ਵੱਲੋਂ ਮਿਲਕੇ ਪਟਿਆਲਾ ਵਿਖੇ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ।
ਇਸ ਮੌਕੇ ਪੈਰਾ ਮਿਲਟਰੀ ਫੋਰਸ ਦੇ ਉੱਚ ਅਫਸਰ ਅਤੇ ਪੰਜਾਬ ਦੇ ਪੁਲਿਸ ਅਫਸਰ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਨਜ਼ਰ ਆਏ। ਇੰਨ੍ਹਾਂ ਉੱਚ ਅਫਸਰਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਜਿਸਦੇ ਚੱਲਦੇ ਹੀ ਪੂਰੇ ਦੇਸ਼ ਵਿੱਚ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਗਈ ਸ਼ਹਾਦਤ ਨੂੰ ਕਦੇ ਭੁਲਾਇਆ ਨਾ ਜਾ ਸਕੇ।