ਪਟਿਆਲਾ: ਪਟਿਆਲਾ ਵਿੱਚ ਬੁੱਧਵਾਰ ਦੇਰ ਰਾਤ ਦੋ ਹਾਕੀ ਖਿਡਾਰੀਆਂ ਦਾ ਕਤਲ ਹੋ ਗਿਆ ਹੈ। ਕਤਲ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਜੀਤ ਸਿੰਘ ਹੈਪੀ ਤੇ ਅਮਰੀਕ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਹਾਕੀ ਦੇ ਖਿਡਾਰੀ ਸਨ। ਸਿਮਰਜੀਤ ਹੈਪੀ ਪ੍ਰਤਾਪ ਨਗਰ ਦਾ ਰਹਿਣ ਵਾਲਾ ਸੀ।
ਪਟਿਆਲਾ ਵਿੱਚ ਦੋ ਹਾਕੀ ਖਿਡਾਰੀਆਂ ਦਾ ਗੋਲੀ ਮਾਰ ਕੇ ਕਤਲ - Patiala crime news
ਪਟਿਆਲਾ ਵਿੱਚ ਦੋ ਹਾਕੀ ਖਿਡਾਰੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਪਟਿਆਲਾ ਵਿੱਚ ਦੋ ਹਾਕੀ ਖਿਡਾਰੀਆਂ ਦਾ ਗੋਲੀ ਮਾਰ ਕੇ ਕਤਲ
ਪੁਲਿਸ ਨੇ ਗੋਲੀਆਂ ਮਾਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੁਲਜ਼ਮਾਂ ਨੂੰ ਫੜ੍ਹਨ ਲਈ ਕਾਰਵਾਈ ਸ਼ੁਰੂ ਹੋ ਗਈ ਹੈ ਅਤੇ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
Last Updated : Feb 20, 2020, 1:25 PM IST