ਪਟਿਆਲਾ : ਪਟਿਆਲਾ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ 83 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ ।
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੂੰ ਮੰਤਰੀ ਤੋਂ ਨਹੀਂ ਮਿਲਿਆ ਲਿਖਤੀ ਭਰੋਸਾ - ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ
ਪਟਿਆਲਾ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ 83 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ ।
ਜਿਸ ਤੋਂ ਬਾਅਦ ਸਿੱਖਿਆ ਮੰਤਰੀ ਵੱਲੋਂ ਨਵੀਂ ਭਰਤੀ ਦਾ ਇਸ਼ਤਿਹਾਰ ਤੇ ਨਵੀਂ ਭਰਤੀ ਵਿੱਚ ਨਿਯਮਾਂ ਨੂੰ ਬਦਲਣ ਦੀ ਗੱਲ ਕਹੀ ਗਈ । ਪਰ ਨਾ ਤਾਂ ਨਵੀਂ ਭਰਤੀ ਤੇ ਨਵੇਂ ਨਿਯਮਾਂ ਨੂੰ ਲਿਖਤੀ ਰੂਪ ਦਿੱਤਾ ਗਿਆ ਤੇ ਨਾ ਇਹ ਸਮਾਂ ਦੱਸਿਆ ਗਿਆ ਕਿ ਕਦੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ਵਿਚ ਮੰਨਿਆ ਜਾਵੇਗਾ ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਸੁਲਿੰਦਰ ਕੰਬੋਜ, ਨਿਰਮਲ ਜ਼ੀਰਾ, ਰਾਜਸੁਖਵਿੰਦਰ ਗੁਰਦਾਸਪੁਰ, ਬਲਵਿੰਦਰ ਨਾਭਾ, ਲਖਵਿੰਦਰ ਤੇ ਜਰਨੈਲ ਸੰਗਰੂਰ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਹੋਈ ਜਿਸ ਵਿੱਚ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਬਾਰੇ ਦੱਸਿਆ ਗਿਆ ਕਿ ਕਿਵੇਂ 2364 ਈ.ਟੀ.ਟੀ. ਦੀਆਂ ਪੋਸਟਾਂ ਵਿਚ ਬੀ.ਐੱਡ. ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਜਾ ਰਿਹਾ ਹੈ ।
ਜਿਸ ਨਾਲ ਕਿ ਈ.ਟੀ.ਟੀ. ਦੇ ਉਮੀਦਵਾਰਾਂ ਦਾ ਹੱਕ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ । ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ । ਸਿੱਖਿਆ ਮੰਤਰੀ ਨੂੰ ਕਿਹਾ ਕਿ ਨਵੀਆਂ ਪੋਸਟਾਂ ਕੱਢੀਆਂ ਜਾਣ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਵੱਧ ਤੋਂ ਵੱਧ ਨੌਕਰੀ ਮਿਲ ਸਕੇ ।
ਇਹ ਵੀ ਪੜ੍ਹੋ : IMA POP: ਪੰਜਾਬ ਦੇ 32 ਜੈਂਟਲਮੈਨ ਕੈਡੇਟਸ ਬਣੇ ਫੌਜ 'ਚ ਅਧਿਕਾਰੀ