ਪਟਿਆਲਾ: ਸੂਬੇ ਦੇ ਵਿੱਚ ਪਿਛਲੇ ਲੰਮੇ ਸਮੇਂ ਬੀਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਮੱਸਿਆ ਦਾ ਹੱਲ ਨਾ ਨਿਕਲਣ ਦੇ ਚੱਲਦੇ ਅਧਿਆਪਕ ਸੜਕਾਂ ‘ਤੇ ਆ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਪੁਲਿਸ ਨਾਲ ਭਿੜੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਰਿਹਾਇਸ਼ ਵੱਲ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵੱਲੋਂ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ। ਇਸ ਦੌਰਾਨ ਪੁਲਿਸ ਤੇ ਅਧਿਆਪਕਾਂ ਵਿਚਕਾਰ ਤਣਾਅ ਵਾਲਾ ਮਾਹੌਲ ਬਣ ਗਿਆ ਅਤੇ ਦੋਵਾਂ ਧਿਰਾਂ ਦੇ ਵਿੱਚ ਕਾਫੀ ਧੱਕਾ-ਮੁੱਕੀ ਵੀ ਵੇਖਣ ਨੂੰ ਮਿਲੀ।
ਪ੍ਰਦਰਸ਼ਨਕਾਰੀਆਂ ਵੱਲੋਂ ਕਿਹਾ ਗਿਆ ਕਿ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਸਮੱਸਿਆਵਾਂ ਨੂੰ ਅਣਗੌਲਿਆ ਕਰ ਰਹੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਹਿੰਦੀ, ਸਮਾਜਿਕ ਆਦਿ ਵਿਸ਼ਿਆਂ ਨੂੰ ਲੈਕੇ ਅਸਾਮੀਆਂ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸਦੇ ਚੱਲਦੇ ਹੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਪਰ ਪੁਲਿਸ ਵੱਲੋਂ ਉਨ੍ਹਾਂ ਵੱਲੋਂ ਲਾਠੀਚਾਰਜ ਕੀਤਾ ਗਿਆ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ:ਚੋਰਾਂ ਨੂੰ ਫੜ੍ਹਨ ਵਾਲੀ ਪੁਲਿਸ ਖੁਦ ਬਣੀ ਚੋਰ !