ਪਟਿਆਲਾ: ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਸ਼ਹਿਰ ਵਿੱਚ ਮਾਰਚ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕ ਕੇ ਕਾਲੀ ਹੋਲੀ ਮਨਾਈ।
ਬੇਰੁਜ਼ਗਾਰ ਅਧਿਆਪਕਾਂ ਨੇ ਬੀਤੇ ਦਿਨੀਂ ਉਨ੍ਹਾਂ ਦੇ ਪ੍ਰਦਰਸ਼ਨ 'ਤੇ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਕਾਲੀ ਹੋਲੀ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ। ਇਨ੍ਹਾਂ ਅਧਿਆਪਕਾਂ ਨੇ ਸ਼ਹਿਰ ਵਿੱਚ ਮਾਰਚ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਰੂਸਾ ਆਲਮ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਾਲ ਫੂਕਿਆ।
ਇਸ ਮੌਕੇ ਯੂਨੀਅਨ ਦੇ ਆਗੂਆਂ ਦੱਸਿਆ ਕਿ ਕਾਲੀ ਹੋਲੀ ਮਨਾਉਣ ਦਾ ਮੰਤਵ ਪੁਲਿਸ ਲਾਠੀਚਾਰਜ, ਯੂਨੀਅਨ ਆਗੂਆਂ 'ਤੇ ਨਜਾਇਜ਼ ਮਾਮਲੇ ਦਰਜ ਕਰਨ ਦੇ ਵਿਰੋਧ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਅਤੇ ਖ਼ਾਸ ਕਰ ਬੇਰੁਜ਼ਗਾਰੀ ਦੇ ਮਸਲੇ ਤੋਂ ਅੱਖਾਂ ਵੱਟੀ ਬੈਠੀ ਹੈ।