ਪੰਜਾਬ

punjab

ETV Bharat / state

ਬੇਰੁਜ਼ਗਾਰ ਅਧਿਆਪਕਾਂ ਦਾ ਕੈਪਟਨ ਖਿਲਾਫ ਫੁੱਟਿਆ ਗੁੱਸਾ

ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਮੁਖੀ ਦੀਪਕ ਕੰਬੋਜ ਨੇ ਕਿਹਾ ਕਿ ਇੱਕ ਬੇਰੁਜ਼ਗਾਰ ਅਧਿਆਪਕ ਨੇ ਇਹ ਸ਼ਬਦ ਜ਼ਰੂਰ ਲਿਖੇ ਹੋਣ, ਸਾਡੇ ਵੱਲੋਂ ਅਜਿਹਾ ਕੋਈ ਕੰਮ ਨਹੀਂ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਅਜਿਹੀਆਂ ਹਰਕਤਾਂ ਨਾ ਕੀਤੀਆਂ ਜਾਣ।

ਬੇਰੁਜ਼ਗਾਰ ਅਧਿਆਪਕਾਂ ਦਾ ਕੈਪਟਨ ਖਿਲਾਫ ਫੁੱਟਿਆ ਗੁੱਸਾ
ਬੇਰੁਜ਼ਗਾਰ ਅਧਿਆਪਕਾਂ ਦਾ ਕੈਪਟਨ ਖਿਲਾਫ ਫੁੱਟਿਆ ਗੁੱਸਾ

By

Published : Jul 22, 2021, 7:21 PM IST

ਪਟਿਆਲਾ: ਸੀਐੱਮ ਸਿਟੀ ਪਟਿਆਲਾ ’ਚ ਬੇਰੁਜ਼ਗਾਰ ਅਧਿਆਪਕ ਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੋਰਡਿੰਗਜ਼ ’ਤੇ ਕਾਲੀ ਸਿਹਾਈ ਫੇਰ ਕੇ ਆਪਣਾ ਵਿਰੋਧ ਜਤਾਇਆ ਗਿਆ।

ਬੇਰੁਜ਼ਗਾਰ ਅਧਿਆਪਕਾਂ ਦਾ ਕੈਪਟਨ ਖਿਲਾਫ ਫੁੱਟਿਆ ਗੁੱਸਾ

ਦੱਸ ਦਈਏ ਕਿ ਹੋਰਡਿੰਗਜ਼ ’ਤੇ ਕਾਲੀ ਸਿਹਾਈ ਨਾਲ ਬੇਰੁਜ਼ਗਾਰ ਅਧਿਆਪਕਾਂ ਨੂੰ ਇਨਸਾਫ ਦੇਣ ਦੀ ਗੱਲ ਆਖੀ ਗਈ ਹੈ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਮੁਖੀ ਦੀਪਕ ਕੰਬੋਜ ਨੇ ਕਿਹਾ ਕਿ ਇੱਕ ਬੇਰੁਜ਼ਗਾਰ ਅਧਿਆਪਕ ਨੇ ਇਹ ਸ਼ਬਦ ਜ਼ਰੂਰ ਲਿਖੇ ਹੋਣ, ਸਾਡੇ ਵੱਲੋਂ ਅਜਿਹਾ ਕੋਈ ਕੰਮ ਨਹੀਂ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਅਜਿਹੀਆਂ ਹਰਕਤਾਂ ਨਾ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੂੰ ਉਨ੍ਹਾਂ ਦੀ ਮੰਗਾਂ ਨੂੰ ਜਰੂਰ ਪੂਰੀਆਂ ਕਰਨੀਆਂ ਚਾਹੀਦੀਆਂ ਹਨ ਜੇਕਰ ਉਨ੍ਹਾਂ ਦੀ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਚ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ਬੇਰੁਜ਼ਗਾਰ ਅਧਿਆਪਕਾਂ ਦਾ ਕੈਪਟਨ ਖਿਲਾਫ ਫੁੱਟਿਆ ਗੁੱਸਾ

ਕਾਬਿਲੇਗੌਰ ਹੈ ਕਿ ਆਪਣੀਆਂ ਮੰਗਾਂ ਨੂੰ 125 ਦਿਨਾਂ ਤੋਂ ਬੇਰੁਜ਼ਾਗਰ ਅਧਿਆਪਕਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਉਨ੍ਹਾਂ ਦਾ ਇੱਕ ਸਾਥੀ ਅਜੇ ਵੀ ਬੀਐਸਐਨਐਲ ਟਾਵਰ ‘ਤੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੈਠਾ ਹੈ।

ਇਹ ਵੀ ਪੜੋ: ਕੈਪਟਨ ਵੱਲੋਂ ਸਿੱਧੂ ਦਾ ਸੱਦਾ ਕਬੂਲ

ABOUT THE AUTHOR

...view details