ਪਟਿਆਲਾ :ਪੰਜਾਬ ਵਿੱਚ ਦਿਨੋਂ ਦਿਨੀਂ ਕਤਲ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ। ਬੀਤੀ ਰਾਤ ਨਾਭਾ ਬਲਾਕ ਦੇ ਪਿੰਡ ਹੱਲੋਤਾਲੀ ਵਿਖੇ ਦਿਲ ਦਹਿਲਾਉਣ ਵਾਲੀ ਘਟਨਾ ਨੇ ਰੌਂਗਟੇ ਖੜ੍ਹੇ ਕਰ ਦਿੱਤੇ। ਪਿੰਡ ਦੇ ਨੌਜਵਾਨ ਸੁਖਚੈਨ ਦਾਸ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਉਸ ਦਾ ਬੁਲਟ ਮੋਟਰਸਾਈਕਲ ਵੀ ਨਾਲ ਲੈ ਗਏ।
ਇਹ ਘਟਨਾ ਰਾਤ ਨੌਂ ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਸੁਖਚੈਨ ਦਾਸ ਪ੍ਰਾਈਵੇਟ ਫੈਕਟਰੀ ਤੋਂ ਕੰਮ ਕਰਕੇ ਆਪਣੇ ਘਰ ਪਰਤ ਰਿਹਾ ਸੀ ਤਾਂ ਉਸ ਦਾ ਰਸਤੇ ਵਿੱਚ ਹੀ ਕਤਲ ਕਰ ਦਿੱਤਾ। ਮੌਕੇ 'ਤੇ ਪੁਲਿਸ ਦੇ ਆਲਾ ਅਧਿਕਾਰੀ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਜੁਟ ਗਏ ਹਨ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਚੈਨ ਦਾਸ ਦੀ ਕਿਸੇ ਵੀ ਨਾਲ ਦੁਸ਼ਮਣੀ ਨਹੀਂ ਸੀ ਇਹ ਕਤਲ ਕਿਸਨੇ ਕੀਤਾ ਇਹ ਪੁਲੀਸ ਲਈ ਪਹੇਲੀ ਬਣੀ ਹੋਈ ਹੈ। ਸੁਖਚੈਨ ਦਾਸ ਜਦੋਂ ਰਾਤ ਦੀ ਡਿਊਟੀ ਕਰਕੇ ਆਪਣੇ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਹੀ ਘਰ ਪਹੁੰਚਣ ਤੋਂ ਪਹਿਲਾਂ ਹੀ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਾਤਲ ਸੁਖਚੈਨ ਦਾਸ ਦਾ ਬੁਲਟ ਮੋਟਰਸਾਈਕਲ ਵੀ ਨਾਲ ਲੈ ਗਏ ਪੁਲਿਸ ਹੁਣ ਸੀਸੀਟੀਵੀ ਕੈਮਰਿਆਂ ਦੇ ਆਧਾਰ 'ਤੇ ਦੋਸ਼ੀਆਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਮੌਕੇ 'ਤੇ ਪਟਿਆਲਾ ਪੁਲਿਸ ਦੇ ਉੱਚ ਅਧਿਕਾਰੀ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ।