ਨਾਭਾ :ਪੰਜਾਬ ਯੂ.ਟੀ. ਮੁਲਾਜ਼ਮ ਅਤੇ ਸਾਝਾ ਪੈਨਸ਼ਨਰ ਫਰੰਟ ਵੱਲੋਂ ਜਿੱਥੇ ਪੰਜਾਬ ਦੇ 12 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਨਾਭਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕੀਤਾ ਗਿਆ।
ਇਸ ਮੌਕੇ 'ਤੇ ਧਰਮਸੋਤ ਦੀ ਕੋਠੀ ਦੇ ਘਿਰਾਓ ਸਮੇਂ ਪੁਲਿਸ ਫੋਰਸ ਵੱਲੋਂ ਬੈਰੀਗੇਡ ਕਰਕੇ ਮੁਲਾਜ਼ਮਾਂ ਨੂੰ ਪਹਿਲਾਂ ਹੀ ਰੋਕ ਲਿਆ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 29 ਜੁਲਾਈ ਨੂੰ ਅਸੀਂ ਮੋਤੀ ਮਹਿਲ ਦਾ ਘਿਰਾਓ ਕਰਾਂਗੇ ਅਤੇ ਇਹ ਇਕੱਠ ਇਤਿਹਾਸਕ ਇਕੱਠ ਹੋਵੇਗਾ। ਜਿਹੜਾ ਕਿ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ। ਇਸ ਮੌਕੇ ਤੇ ਨਾਭਾ ਦੇ ਨਾਇਬ ਤਹਿਸੀਲਦਾਰ ਨੂੰ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਮੰਗ ਪੱਤਰ ਵੀ ਸੌਂਪਿਆ ਗਿਆ।