ਪਟਿਆਲਾ: ਐਤਵਾਰ ਨੂੰ ਪਟਿਆਲਾ 'ਚ ਐਨ.ਐੱਸ.ਕਿਉ.ਐੱਫ ਅਧਿਆਪਕਾਂ ਵੱਲੋਂ ਕਾਲੇ ਝੰਡੇ ਫੜ ਤੇ ਢੋਲ ਵਜਾ ਕੇ ਵਿਲੱਖਣ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਮਾਰਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਪਟਿਆਲਾ ਦੇ ਫੁਹਾਰਾ ਚੌਕ ਤੱਕ ਕੱਢਿਆ ਗਿਆ। ਜਿਸ ਵਿੱਚ ਉਹਨਾਂ ਵੱਲੋਂ ਸਰਕਾਰ ਨੂੰ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਕਿਹਾ ਗਿਆ।
ਵੋਕੇਸ਼ਨਲ ਅਧਿਆਪਕਾਂ ਵੱਲੋਂ ਅਨੋਖਾ ਪ੍ਰਦਰਸ਼ਨ - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਐਨ.ਐੱਸ.ਕਿਉ.ਐੱਫ. ਵੋਕੇਸ਼ਨਲ ਅਧਿਆਪਕਾਂ ਵੱਲੋਂ ਕਾਲੇ ਝੰਡੇ ਫੜ ਤੇ ਢੋਲ ਵਜਾ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਮਾਰਚ ਕੱਢਿਆ ਗਿਆ।
ਐਨ.ਐੱਸ.ਕਿਉ.ਐੱਫ. ਵੋਕੇਸ਼ਨਲ ਅਧਿਆਪਕਾਂ ਵੱਲੋਂ ਵਿਲੱਖਣ ਨਾਲ ਕੀਤਾ ਗਿਆ ਰੋਸ ਪ੍ਰਦਰਸ਼ਨ
ਇਹ ਐਨ.ਐੱਸ.ਕਿਉ.ਐੱਫ ਵੋਕੇਸ਼ਨਲ ਅਧਿਆਪਕ ਪਿਛਲੇ ਸੱਤ ਸਾਲਾਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜਾਉਂਦੇ ਆ ਰਹੇ ਹਨ। ਪ੍ਰੰਤੂ ਇਹਨਾਂ ਦੀਆਂ ਮੰਗਾਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ, ਅਧਿਆਪਕਾਂ ਦੀ ਮੰਗ ਹੈ, ਕਿ ਸਿੱਖਿਆ ਵਿਭਾਗ ਵੱਲੋ ਸਾਨੂੰ ਵਿਭਾਗ ਵਿੱਚ ਪੱਕਾ ਕੀਤਾ ਜਾਵੇ, ਤੇ ਸਾਡੀਆਂ ਤਨਖਾਹਾਂ ਵਧਾਈਆ ਜਾਣ, ਤਾਂ ਜੋ ਸਾਡਾ ਭਵਿੱਖ ਸੁਰੱਖਿਅਤ ਹੋ ਸਕੇ।
ਇਹ ਵੀ ਪੜ੍ਹੋ:-ਅੱਜ ਵੀ ਜਿਉਂਦੇ ਨੇ "ਵਿਰਾਸਤ ਦੇ ਵਾਰਸ"