ਪਟਿਆਲਾ:ਵੋਕੇਸ਼ਨਲ ਅਧਿਆਪਕਾਂ (Vocational teachers) ਵੱਲੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੱਕਾ ਮੋਰਚਾ ਲਗਾਇਆ ਗਿਆ ਹੈ। ਅਧਿਆਪਕਾਂ ਵੱਲੋਂ ਸਰਕਾਰ ਨੂੰ ਜਗਾਉਣ ਦੇ ਲਈ ਲਗਾਤਾਰ ਵੱਖ-ਵੱਖ ਤਰੀਕਿਆਂ ਦੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਅਧਿਆਪਕਾਂ ਵੱਲੋਂ ਆਪਣੇ ਗਲਾਂ ਦੇ ਵਿੱਚ ਜੰਜ਼ੀਰਾਂ ਪਾ ਕੇ ਸੂਬਾ ਸਰਕਾਰ ਦੇ ਖਿਲਾਫ਼ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਨੂੰ ਜਗਾਉਣ ਦੇ ਲਈ ਅਜਿਹੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਇਸ ਮੌਕੇ ‘ਤੇ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀ ਨੇ ਆਖਿਆ ਕਿ ਅਸੀਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਇੱਕੋ ਹੀ ਮੰਗ ਕਰ ਰਹੇ ਹਾਂ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਪ੍ਰਾਈਵੇਟ ਕੰਪਨੀਆਂ ਦੇ ਦਖਲ ਨੂੰ ਖਤਮ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਦੇ ਵੱਲ ਧਿਆਨ ਨਹੀਂ ਦੇ ਰਹੀ ਤੇ ਪਿਛਲੇ ਡੇਢ ਮਹੀਨੇ ਤੋਂ ਅਸੀਂ ਇੱਥੇ ਧਰਨਾ ਦੇ ਕੇ ਬੈਠੇ ਹਾਂ।