ਪਟਿਆਲਾ: ਮੁੱਖ ਮੰਤਰੀ ਦੇ ਸ਼ਹਿਰ ਵਿੱਚ ਵੱਖ-ਵੱਖ ਯੂਨੀਅਨਾਂ ਵੱਲੋਂ ਆਪਣੀਆਂ ਮੰਨਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਖ਼ਿਲਾਫ਼ ਇਹ ਧਰਨੇ ਪ੍ਰਦਰਸ਼ਨ ਬਹੁਤ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਜਾ ਰਹੇ ਹਨ।
ਅੱਜ ਖੰਡਾ ਚੌਂਕ ਵਿਖੇ (NSQF) ਵੋਕੇਸ਼ਨਲ ਅਧਿਆਪਕਾਂ ਨੇ ਆਪਣੀ ਮੰਗਾਂ ਨੂੰ ਲੈਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਕੀਤੀ ਗਈ ਹੈ, ਕਿ ਸਰਕਾਰੀ ਸਕੂਲਾਂ ਵਿੱਚੋ ਪ੍ਰਾਈਵੇਟ ਕੰਪਨੀਆਂ ਨੂੰ ਤੁਰੰਤ ਬਾਹਰ ਕੱਢਿਆ ਜਾਵੇ ਅਤੇ ਵੋਕੇਸ਼ਨਲ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਇਨ੍ਹਾਂ ਕੰਪਨੀਆਂ ‘ਤੇ ਅਧਿਆਪਕਾਂ ਦਾ ਮਾਨਸਿਕ ਤੇ ਸਰੀਰਕ ਸ਼ੋਸ਼ਨ ਕਰਨ ਦੇ ਇਲਜ਼ਾਮ ਲਾਏ ਹਨ।
ਸੀਐੱਮ ਕੈਪਟਨ ਦੇ ਸ਼ਹਿਰ 'ਚ ਵੋਕੇਸ਼ਨਲ ਅਧਿਆਪਕਾਂ ਦਾ ਧਰਨਾ ਇਸ ਮੌਕੇ (NSQF) ਵੋਕੇਸ਼ਨਲ ਅਧਿਆਪਕ ਰੋਕੀ ਸ਼ਰਮਾ ਨੇ ਕਿਹਾ ਕਿ ਸਾਡੀ ਪਿਛਲੇ ਲੰਬੇ ਸਮੇਂ ਤੋਂ ਇੱਕੋ ਹੀ ਮੰਗ ਹੈ, ਕਿ ਸਰਕਾਰੀ ਸਕੂਲਾਂ ਦੇ ਵਿੱਚੋਂ ਪ੍ਰਾਈਵੇਟ ਕੰਪਨੀਆਂ ਨੂੰ ਬਾਹਰ ਕੱਢਿਆ ਜਾਵੇ ਅਤੇ ਸਾਨੂੰ ਪੱਕਾ ਕੀਤਾ ਜਾਵੇ ਪਰ ਪੰਜਾਬ ਸਰਕਾਰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਤੋਂ ਮੁਨਾਫ਼ਾ ਲੈ ਰਹੀ ਹੈ। ਇਸ ਲਈ ਉਨ੍ਹਾਂ ਨੂੰ ਬਾਹਰ ਨਹੀਂ ਕੱਢਿਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਅਸੀਂ 2004 ਤੋਂ ਸਰਕਾਰੀ ਸਕੂਲਾ ਕੰਮ ਕਰਦੇ ਆ ਰਹੇ ਹਾਂ, ਪਰ ਸਾਨੂੰ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਪੱਕਾ ਨਹੀਂ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦੇ ਕਿਹਾ, ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ।
ਇਹ ਵੀ ਪੜ੍ਹੋ:ਪੱਕੇ ਹੋਣ ਲਈ ਮਿਡ-ਡੇ-ਮੀਲ ਦੇ ਕਰਮਚਾਰੀ ਸੰਘਰਸ਼ ਦੇ ਮੈਦਾਨ 'ਚ ਉਤਰੇ