Voice for the release of Gunji bandi singh in Patiala city, made people aware by holding a rally. ਪਟਿਆਲਾ: ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਲਗਾਤਾਰ ਸੰਘਰਸ਼ ਕਰ ਰਹੀ ਹੈ। ਇਸੇ ਦੇ ਮੱਦੇਨਜ਼ਰ ਜਿਥੇ ਬੀਤੇ ਦਿਨ ਮੋਹਾਲੀ ਵਿਚ 26 ਜਨਵਰੀ ਨੂੰ ਕਾਲੇ ਦਿਨ ਵੱਜੋਂ ਮਨਾਇਆ ਗਿਆ ਅਤੇ ਵੱਡੀ ਰੈਲੀ ਕੀਤੀ ਗਈ। ਉਥੇ ਹੀ ਦੂਜੇ ਪਾਸੇ ਕੌਮੀ ਇਨਸਾਫ਼ ਮੋਰਚੇ ਨੂੰ ਸਮਰਥਨ ਦਿੰਦੇ ਹੋਏ ਅੱਜ ਪਟਿਆਲਾ ਦੇ ਪੁੱਡਾ ਗਰਾਉਂਡ ਨੇੜੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਗਰੂਕਤਾ ਰੈਲੀ ਸ਼ਹਿਰ ਵਿੱਚੋਂ ਕੱਢੀ ਗਈ।
ਜਿਸ ਵਿਚ ਵੱਧ ਤੋਂ ਵੱਧ ਲੋਕਾਂ ਪਹੁੰਚ ਕੇ ਕੇਂਦਰ ਖਿਲਾਫ ਨਾਰੇਬਾਜੀ ਕੀਤੀ। ਇਸ ਮੌਕੇ ਸਿੰਘ ਸਾਹਿਬਾਨ, ਨੌਜਵਾਨ ਤਾਂ ਮੌਜੂਦ ਰਹੇ ਹੀ। ਨਾਲ ਹੀ ਵੱਡੀ ਗਿਣਤੀ ਵਿੱਚ ਮਹਿਲਾ ਕਿਸਾਨ ਵੀ ਪਹੁੰਚੀਆਂ ਅਤੇ ਜੰਮਕੇ ਕੀਤੀ ਨਾਅਰੇਬਾਜੀ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਦੇ ਉਤੇ ਸਵਾਲ ਕੀਤੇ। Tanny mishra ਨੂੰ ਜ਼ਮਾਨਤ ਦਿੱਤੀ ਗਈ ਹੈ ਪਰ ਬੰਦੀ ਸਿੰਘਾਂ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ।
ਇਹ ਵੀ ਪੜ੍ਹੋ: Pakistan crisis:ਹਰ ਰੋਜ਼ ਪਾਕਿਸਤਾਨ ਨੂੰ ਲੱਗ ਰਿਹਾ ਹੈ ਝਟਕਾ... ਕੀ ਇਸ ਨੂੰ ਫੇਲ ਸਟੇਟ ਦੀ ਸ਼੍ਰੇਣੀ 'ਚ ਗਿਣਿਆ ਜਾਵੇਗਾ!
ਸਰਕਾਰ ਘੱਟ ਗਿਣਤੀ ਵਾਲਿਆਂ ਨਾਲ ਕਿਉਂ ਵਿਤਕਰਾ ਕਰ ਰਹੀ ਹੈ। ਇਸ ਕਰਕੇ ਅਸੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਟਰੈਕਟਰ ਮਾਰਚ ਕੱਢਿਆ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋ ਅਤੇ ਕੈਪਟਨ ਦੇ ਮੋਤੀ ਮਹਿਲ ਦੇ ਬਾਹਰ ਵੀ ਰੈਲੀ ਪਹੁੰਚੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੀ 1 ਫਰਵਰੀ ਨੂੰ ਚੰਡੀਗੜ੍ਹ ਵਿਖੇ ਕਿਸਾਨ ਮੋਰਚੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਗਲੀ ਰਣਨੀਤੀ ਬਣਾਵਾਂਗੇ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ।
ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਪੱਕਾ ਇਨਸਾਫ਼ ਮੋਰਚਾ ਲਗਾਇਆ ਹੋਇਆ ਹੈ। ਬੰਦੀ ਸਿੰਘਾਂ ਦੀ ਰਿਹਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਦਿਵਾਉਣ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਰੋਸ ਮਾਰਚ ਕੱਢਿਆ ਗਿਆ। ਇਹ ਇਨਸਾਫ਼ ਮੋਰਚਾ 7 ਜਨਵਰੀ, 2023 ਨੂੰ ਆਰੰਭ ਹੋਇਆ ਹੈ।