ਪਟਿਆਲਾ: ਵਾਟਰ ਸਪਲਾਈ ਮੋਟੀਵੇਟਰ ਵਰਕਰਾਂ ਜ਼ੋਨਾਂ ਦੇ 6 ਕੱਚੇ ਮੁਲਾਜ਼ਮਾਂ ਨੇ ਸ਼ੁੱਕਰਵਾਰ ਨੂੰ ਸਰਹੰਦ ਰੋਡ ਦੇ ਹਸਨਪੁਰ ਪਿੰਡ ਵਿੱਚ ਬਣੀ ਪਾਣੀ ਦੀ ਟੈਂਕੀ 'ਤੇ ਚੜ੍ਹਕੇ ਪ੍ਰਦਰਸ਼ਨ ਕੀਤਾ। ਇਨ੍ਹਾਂ ਦੇ ਦੋਸ਼ ਹਨ ਪੰਜਾਬ ਸਰਕਾਰ ਵੱਲੋਂ ਲੰਮੇਂ ਸਮੇਂ ਤੋਂ ਉਨ੍ਹਾਂ ਦੀਆਂ ਨੌਕਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਪਿਛਲੇ ਕਾਫ਼ੀ ਸਾਲਾਂ ਤੋਂ ਉਨ੍ਹਾਂ ਨੂੰ ਤਨਖਾਹ ਵੀ ਨਹੀਂ ਮਿਲ ਰਹੀ।
ਵਾਟਰ ਸਪਲਾਈ ਮੋਟੀਵੇਟਰ ਵਰਕਰਾਂ ਨੇ ਟੈਂਕੀਆਂ 'ਤੇ ਚੜ੍ਹਕੇ ਲਾਇਆ ਧਰਨਾ - ਟੈਂਕੀ 'ਤੇ ਚੜ੍ਹਕੇ ਪ੍ਰਦਰਸ਼ਨ ਕੀਤਾ
ਵਾਟਰ ਸਪਲਾਈ ਮੋਟੀਵੇਟਰ ਵਰਕਰਾਂ ਜ਼ੋਨਾਂ ਦੇ 6 ਕੱਚੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ। ਮੁਲਾਜ਼ਮਾਂ ਦਾ ਕਹਿਣਾ ਸੀ ਕਿ ਕਰਕੇ ਸਿਰਫ਼ ਉਨ੍ਹਾਂ ਨੂੰ ਮਿਠੀਆਂ ਗੋਲੀਆਂ ਹੀ ਦਿੱਤੀਆਂ ਜਾਂਦੀਆਂ ਹਨ ਪਰ ਅਮਲ ਵਿੱਚ ਨਹੀਂ ਲਿਆਂਦਾ ਜਾਂਦਾ।
ਮੁਲਾਜ਼ਮਾਂ ਦਾ ਕਹਿਣਾ ਸੀ ਕਿ ਇੱਕ ਮੀਟਿੰਗ ਕਰਕੇ ਸਿਰਫ਼ ਦਿਲਾਸਾ ਦਿੱਤਾ ਗਿਆ ਪਰ ਪੱਕਾ ਕਰਨ ਦਾ ਭਰੋਸਾ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਦੇ ਕੋਲ ਪਿਛਲੇ 86 ਦਿਨਾਂ ਤੋਂ ਉਨ੍ਹਾਂ ਦੇ ਸਾਥੀ ਧਰਨਾ ਲਾਈ ਬੈਠੇ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਕੋਈ ਵੀ ਸਾਰ ਨਹੀਂ ਲਈ। ਇਸ ਲਈ ਸਰਕਾਰ ਦੇ ਕੰਨੀ ਅਵਾਜ਼ ਪਾਉਣ ਲਈ ਅਸੀਂ ਪਾਣੀ ਦੀ ਟੈਂਕੀ ਉੱਪਰ ਚੜ੍ਹਕੇ ਪ੍ਰਦਰਸ਼ਨ ਕਰਨਾ ਦਾ ਫ਼ੈਸਲਾ ਕੀਤਾ।
ਵਾਟਰ ਸਪਲਾਈ ਮੋਟੀਵੇਟਰ ਵਰਕਰਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 22 ਜ਼ਿਲ੍ਹਿਆਂ ਚੋਂ 500 ਤੋਂ ਜ਼ਿਆਦਾ ਕੰਮ ਕਰਨ ਵਾਲੇ ਲੋਕਾਂ ਨੂੰ ਪੱਕਾ ਨਹੀਂ ਕੀਤਾ ਬਲਕਿ ਇਹ ਕਹਿਕੇ ਲਾਰਿਆਂ ਵਿੱਚ ਰੱਖਿਆ ਕਿ ਜਲਦ ਹੀ ਇਸ ਮਾਮਲੇ 'ਤੇ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਉਨ੍ਹਾਂ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਏਗਾ ਕਿਉਂਕਿ ਇਸ ਸੰਘਰਸ਼ ਦੌਰਾਨ ਸਾਡੇ 2 ਸਾਥੀਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।