ਪੰਜਾਬ

punjab

ETV Bharat / state

ਅਸੀਂ ਬਾਬੇ ਨਾਨਕ ਦੀਆਂ ਸਿੱਖਿਆਵਾਂ ਨੂੰ ਭੁੱਲੇ- ਪੰਡਿਤ ਰਾਓ ਧਰੇਨਵਰ - 551ਵਾਂ ਪ੍ਰਕਾਸ਼ ਪੁਰਬ

ਪੰਡਿਤ ਰਾਓ ਧਰੇਨਵਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵਾਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੀਆਂ ਜੇਲ੍ਹਾਂ ਚ ਜਾ ਕੈਦੀਆਂ ਨੂੰ ਗੁਰੂ ਸਿੱਖਿਆਵਾਂ ਬਾਰੇ ਚਾਨਣਾ ਪਾਉਣ ਦਾ ਮੌਕਾ ਮਿਲਿਆ ਹੈ। ਧਰੇਨਵਰ ਨੇ ਕਿਹਾ ਕਿ ਅੱਜ ਅਸੀਂ ਬਾਬੇ ਨਾਨਕ ਦੀਆਂ ਸਿੱਖਿਆਵਾਂ ਨੂੰ ਭੁੱਲ ਚੁੱਕੇ ਹਾਂ।

ਪੰਡਿਤ ਰਾਓ ਧਰੇਨਵਰ
ਪੰਡਿਤ ਰਾਓ ਧਰੇਨਵਰ

By

Published : Nov 30, 2020, 9:04 PM IST

ਨਾਭਾ/ਪਟਿਆਲਾ: ਪੂਰੇ ਦੇਸ਼ ਅੰਦਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। 'ਬਾਬੇ ਨਾਨਕ' ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿੱਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿੱਚ ਪਹੁੰਚੇ ਮਸ਼ਹੂਰ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਾਬਾ ਨਾਨਕ ਜੀ ਦੇ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੱਤਾ।

ਪੰਡਿਤ ਰਾਓ ਧਰੇਨਵਰ

ਧਰੇਨਵਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਨਾਨਕ ਜੀ ਦੇ ਦੱਸੇ ਪਿਆਰ, ਭਾਈਚਾਰਕ ਸਾਂਝ, ਆਪਸ ਦੇ ਵਿੱਚ ਪਿਆਰ ਨਾਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਭ ਲੋਕ ਬਾਬਾ ਨਾਨਰ ਦੇ ਰਾਹ ਤੇ ਚੱਲਣ ਤਾਂ ਕੀਤੇ ਵੀ ਜ਼ੁਲਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਕੈਦੀਆਂ ਤੇ ਹਵਾਲਾਤੀਆਂ ਨੂੰ ਬਾਬੇ ਨਾਨਕ ਦੀਆਂ ਸਿੱਖਿਆਵਾਂ ਬਾਰੇ ਦੱਸਾਂਗਾ ਅਤੇ ਉਨ੍ਹਾਂ ਨੂੰ ਬਾਬਾ ਜੀ ਦੀ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕਰਾਂਗਾ।

ਧਰੇਨਵਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ। ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਚਾਰ ਸਾਹਿਬਜ਼ਾਦੇ ਵਾਰਨ ਤੋਂ ਬਾਵਜੂਦ ਮੁਆਫ਼ ਕਰਨ ਦੀ ਤਾਕਤ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਪਵਿੱਤਰ ਧਰਤੀ ਹੈ। ਇਸ ਧਰਤੀ ਤੇ ਕੋਈ ਵੀ ਜੁਰਮ ਨਹੀਂ ਹੋਣਾ ਚਾਹੀਦਾ ਫਿਰ ਵੀ ਲੋਕ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਬਾਬਾ ਨਾਨਕ ਦੇਵ ਜੀ ਦੇ ਦੱਸੇ ਹੋਏ ਮਾਰਗ ਤੋਂ ਭਟਕ ਚੁੱਕੇ ਹਾਂ।

ABOUT THE AUTHOR

...view details