ਨਾਭਾ: ਕਿਸਾਨਾਂ ਨੂੰ ਹੁਣ ਕੁਦਰਤ ਦੀ ਮਾਰ ਵੀ ਝੱਲਣੀ ਪੈ ਰਹੀ ਹੈ। ਬੀਤੀ ਰਾਤ ਪੰਜਾਬ 'ਚ ਕਈ ਥਾਵਾਂ 'ਤੇ ਹੋਈ ਤੇਜ਼ ਬਾਰਿਸ਼ ਅਤੇ ਹਨ੍ਹੇਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਨਾਭਾ 'ਚ ਮੀਂਹ ਅਤੇ ਹਨ੍ਹੇਰੀ ਕਾਰਨ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ, ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਝੱਲਣਾ ਪਵੇਗਾ।
ਤੇਜ਼ ਹਨੇਰੀ ਅਤੇ ਮੀਂਹ ਕਾਰਨ ਕਣਕ ਦੀ ਫਸਲ ਹੋਈ ਖ਼ਰਾਬ - ਕਣਕ ਦੀ ਫ਼ਸਲ
ਕਿਸਾਨਾਂ ਨੂੰ ਹੁਣ ਕੁਦਰਤ ਦੀ ਮਾਰ ਵੀ ਝੱਲਣੀ ਪੈ ਰਹੀ ਹੈ। ਬੀਤੀ ਰਾਤ ਪੰਜਾਬ 'ਚ ਕਈ ਥਾਵਾਂ 'ਤੇ ਹੋਈ ਤੇਜ਼ ਬਾਰਿਸ਼ ਅਤੇ ਹਨ੍ਹੇਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਨਾਭਾ 'ਚ ਮੀਂਹ ਅਤੇ ਹਨ੍ਹੇਰੀ ਕਾਰਨ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ, ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਝੱਲਣਾ ਪਵੇਗਾ।
ਕਿਸਾਨਾਂ ਦਾ ਕਹਿਣਾ ਕਿ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਕੁਝ ਦਿਨਾਂ 'ਚ ਇਸਦੀ ਵਾਢੀ ਸ਼ੁਰੂ ਕੀਤੀ ਜਾਣੀ ਸੀ, ਪਰ ਕੁਦਰਤ ਦੀ ਮਾਰ ਕਾਰਨ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਫਿਰ ਚੁੱਕਾ ਹੈ। ਕਿਸਾਨਾਂ ਦਾ ਕਹਿਣਾ ਕਿ ਉਹ ਪਹਿਲਾਂ ਸਰਕਾਰਾਂ ਦੀ ਬੇਰੁਖੀ ਝੱਲ ਰਹੇ ਹਨ ਉਤੋਂ ਹੁਣ ਉਨ੍ਹਾਂ ਨੂੰ ਕੁਦਰਤ ਦੀ ਮਾਰ ਸਹਿਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਫ਼ਸਲ ਧਰਤੀ ਨਾਲ ਵਿਛ ਚੁੱਕੀ ਹੈ ਉਸ ਦਾ ਕਿਸਾਨਾਂ ਨੂੰ ਨੁਕਸਾਨ ਹੋਵੇਗਾ, ਕਿਉਂਕਿ ਉਸਦਾ ਦਾਣਾ ਕਾਲਾ ਹੋ ਜਾਵੇਗਾ ਅਤੇ ਫ਼ਸਲ ਦਾ ਝਾੜ ਘੱਟ ਜਾਵੇਗਾ। ਕਿਸਾਨਾਂ ਦਾ ਕਹਿਣਾ ਕਿ ਸਰਕਾਰ ਨੂੰ ਉਨ੍ਹਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਖ਼ਰਾਬ ਫ਼ਸਲ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ।