ਪਟਿਆਲਾ:ਪਤੀ-ਪਤਨੀ ਦਾ ਰਿਸ਼ਤਾ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ, ਕਿਉਂਕਿ ਵਿਆਹ ਦੇ ਸੱਤ ਫੇਰਿਆਂ ਦੇ ਵਿੱਚ ਸੱਤ ਜਨਮਾਂ ਦੀਆਂ ਕਸਮਾਂ ਖਾਈਆਂ ਜਾਂਦੀਆਂ ਹਨ ਪਰ ਹੁਣ ਦੂਜੇ ਪਾਸੇ ਇਹ ਰਿਸ਼ਤੇ ਪ੍ਰੇਮ ਸੰਬੰਧਾਂ ਦੀ ਭੇਟ ਚੜ੍ਹਦੇ ਦਿਖਾਈ ਦੇ ਰਹੇ ਹਨ। ਤਾਜ਼ਾ ਮਿਸਾਲ ਨਾਭਾ ਦੀ ਸਬ ਤਹਿਸੀਲ ਭਾਦਸੋਂ ਤੋਂ ਸਾਹਮਣੇ ਆਈ ਹੈ ਜਿੱਥੇ ਪੁਲਿਸ ਵਲੋਂ ਬੀਤੇ ਦਿਨੀ ਇੱਕ ਅਪਾਹਜ ਵਿਅਕਤੀ ਦੇ ਗੁੰਮਸ਼ੁਦਾ ਹੋਣ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਜਿਸ ਵਿੱਚ ਉਕਤ ਵਿਅਕਤੀ ਦੀ ਪਤਨੀ ਨੇ ਇਸ਼ਕ 'ਚ ਅੰਨ੍ਹੀ ਹੋ ਕੇ ਆਪਣੇ ਬਚਪਨ ਦੇ ਆਸ਼ਿਕ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਕਤਲ ਕਰਵਾ ਦਿੱਤਾ।
husband murder case: ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲਕੇ ਪਤੀ ਨੂੰ ਉਤਾਰਿਆ ਮੌਤ ਦਾ ਘਾਟ - ਪਵਿੱਤਰ ਰਿਸ਼ਤਾ
ਨਾਭਾ ਚ ਸ਼ਖਸ ਦੀ ਪਤਨੀ ਨੇ ਇਸ਼ਕ 'ਚ ਅੰਨ੍ਹੀ ਹੋ ਕੇ ਆਪਣੇ ਬਚਪਨ ਦੇ ਆਸ਼ਿਕ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਕਤਲ ਕਰਵਾ ਦਿੱਤਾ।ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਪਿਤਾ ਕ੍ਰਿਸ਼ਨ ਲਾਲ ਨੇ ਭਾਦਸੋਂ ਪੁਲਿਸ ਨੂੰ ਦਰਖਾਸਤ ਦਿੱਤੀ ਕਿ ਉਸਦਾ 31 ਸਾਲਾ ਅਪਾਹਜ ਪੁੱਤਰ ਕੁਲਵਿੰਦਰ ਸਿੰਘ ਜੋ ਕਿ 25 ਮਈ 2021 ਨੂੰ ਲੁਧਿਆਣਾ ਵਿਖੇ ਪੇਪਰ ਦੇਣ ਲਈ ਕਹਿ ਕੇ ਘਰੋਂ ਚਲਾ ਗਿਆ। ਉਨਾ ਦੱਸਿਆ ਕਿ ਸ਼ਾਮ 7 ਵਜੇ ਦੇ ਕਰੀਬ ਕੁਲਵਿੰਦਰ ਸਿੰਘ ਨੇ ਫੋਨ ਦੁਆਰਾ ਮਾਤਾ ਨੂੰ ਦੱਸਿਆ ਕਿ ਉਹ ਆਪਣੇ ਕੁਝ ਮਿੱਤਰਾਂ ਨਾਲ ਸ਼੍ਰੀ ਅ੍ਰਮਿਤਸਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਹੈ। ਪਰ ਜਦੋਂ ਰਾਤ ਨੂੰ 10 ਵਜੇ ਤੋਂ ਬਾਅਦ ਕੁਲਵਿੰਦਰ ਸਿੰਘ ਨੂੰ ਫੋਨ ਕੀਤਾ ਤਾਂ ਉਸਦੇ ਦੋਸਤ ਨੇ ਫੋਨ ਚੁੱਕਿਆ ਅਤੇ ਕਿਹਾ ਕਿ ਕੁਲਵਿੰਦਰ ਬਾਹਰ ਸ਼ੋਪਿੰਗ ਲਈ ਗਿਆ ਹੈ ਅਤੇ ਉਸਤੋਂ ਬਾਅਦ ਫੋਨ ਬੰਦ ਕਰ ਦਿੱਤਾ।ਪੀੜਤ ਪਰਿਵਾਰ ਦੇ ਵੱਲੋਂ ਪੁਲਿਸ ਤੋਂ ਮੁਲਜ਼ਮਾਂ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਕਾਰਾਵਾਈ ਕਰਦੇ ਹੋਏ ਪਤਨੀ , ਉਸਦੇ ਪ੍ਰੇਮੀ ਤੇ ਸਾਥੀਆਂ ਨੂੰ ਕਾਬੂ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਖੌਫਨਾਕ: ਨਸ਼ੇ ’ਚ ਧੁੱਤ ਕਾਰ ਚਾਲਕ ਨੇ ਲਈ ਦੋ ਦੀ ਜਾਨ, ਦੇਖੋ ਵੀਡੀਓ