ਰੂਪਨਗਰ: ਕੋਰੋਨਾ ਵਾਇਰਸ ਵਰਗੀ ਮਹਾਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲਾ ਹਸਪਤਾਲ 'ਚ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਰੂਪਨਗਰ ਜ਼ਿਲ੍ਹਾ ਹਸਪਤਾਲ 'ਚ 91 ਬੈਡਾਂ ਦੇ 2 ਆਈਸੋਲੇਸ਼ਨ ਵਾਰਡਾਂ ਨੂੰ ਨੰਗਲ 'ਚ ਤਿਆਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦਿੱਤੀ।
ਡੀਸੀ ਸੋਨਾਲੀ ਗਿਰਿ ਨੇ ਦੱਸਿਆ ਕਿ ਰੂਪਨਗਰ 'ਚ 2 ਆਈਸੋਲੇਸ਼ਨ ਵਾਰਡ ਬਣਾਏ ਗਏ ਹਨ, ਉੱਥੇ ਮਰੀਜ਼ਾਂ ਦੀ ਪੂਰੀ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ 'ਚ ਹੁਣ ਤੱਕ ਕੋਰੋਨਾ ਸ਼ੱਕੀ ਤੇ ਕੋਰੋਨਾ ਪੌਜ਼ੀਟਿਵ 47 ਮਰੀਜ਼ ਆਏ ਹਨ ਜਿੰਨ੍ਹਾਂ ਚੋਂ 42 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 2 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਹੈ ਤੇ 3 ਮਰੀਜ਼ਾਂ ਦੀ ਰਿਪੋਰਟ ਪੈਡਿੰਗ 'ਚ ਹੈ।