ਰੂਪਨਗਰ:ਅਵਤਾਰ ਭਾਟੀਆ ਦਾ ਕਹਿਣਾ ਹੈ ਕਿ ਉਸਨੂੰ ਬਚਪਨ ਤੋਂ ਉਸਨੂੰ ਜਿਮ ਲਗਾਉਣ ਦਾ ਬਹੁਤ ਸ਼ੌਕ ਹੁੰਦਾ ਸੀ। ਖਿਡਾਰੀ ਦੀ ਆਰਥਿਕ ਹਾਲਤ ਕੋਈ ਬਹੁਤੀ ਚੰਗੀ ਨਹੀਂ ਹੈ ਅਤੇ ਛੋਟੇ ਹੁੰਦੇ ਤੋਂ ਹੀ ਉਨ੍ਹਾਂ ਉੱਤੇ ਆਰਥਿਕ ਬੋਝ ਪੈਣੇ ਸ਼ੁਰੂ ਹੋ ਗਏ ਸਨ। ਪਿਤਾ ਜੀ ਦਾ ਛੋਟੀ ਉਮਰ ਦੇ ਵਿਚ ਦਿਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਰਥਿਕ ਤੰਗੀ ਝੱਲਣੀ ਪਈ, ਪਰ ਉਨ੍ਹਾਂ ਦੀ ਮਾਤਾ ਜੀ ਅਤੇ ਉਨ੍ਹਾਂ ਦੀਆਂ ਭੈਣਾਂ ਨੇ ਅਵਤਾਰ ਭਾਟੀਆ ਦਾ ਪੂਰਾ ਸਾਥ ਦਿੱਤਾ।
ਆਰਥਿਕ ਤੰਗੀ ਝੱਲਣ ਲਈ ਮਜਬੂਰ
ਅਵਤਾਰ ਪਾਰਟੀਆਂ ਦਾ ਕਹਿਣਾ ਹੈ ਕਿ ਜਦੋਂ ਉਹ ਜਿਮ ਕਰਦਾ ਸੀ ਤਾਂ ਉਨ੍ਹਾਂ ਦੀ ਪਿੱਠ ਦੇ ਵਿਚ ਸੱਟ ਲੱਗ ਗਈ ਸੀ ਜਿਸ ਤੋਂ ਬਾਅਦ ਡਾਕਟਰਾਂ ਨੇ ਕਿਹਾ ਸੀ ਕਰੀਬ ਇੱਕ ਲੱਖ ਤੋਂ ਉੱਪਰ ਦਾ ਖਰਚਾ ਹੋਵੇਗਾ ਅਤੇ ਉਨ੍ਹਾਂ ਦਾ ਆਪ੍ਰੇਸ਼ਨ ਕੀਤਾ ਜਾਵੇਗਾ, ਪਰ ਆਰਥਿਕ ਹਾਲਾਤ ਇੰਨੇ ਮਾੜੇ ਸਨ ਕਿ ਇਕ ਲੱਖ ਦੀ ਰਕਮ ਵੀ ਬਹੁਤ ਵੱਡੀ ਮਹਿਸੂਸ ਹੋਈ।
ਔਂਕੜਾਂ ਦੇ ਬਾਵਜੂਦ ਨਹੀਂ ਛੱਡਿਆ ਹੌਂਸਲਾ
ਨੌਜਵਾਨ ਨੇ ਦੱਸਿਆ ਕਿ ਉਸਨੇ ਹੌਂਸਲਾ ਨਹੀਂ ਹਾਰਿਆ ਉਸਨੇ ਦੱਸਿਆ ਕਿ ਹੌਲੀ ਹੌਲੀ ਉਸ ਵੱਲੋਂ ਆਪਣੇ ਆਪ ਉੱਤੇ ਕੰਮ ਕਰਨਾ ਸ਼ੁਰੂ ਕੀਤਾ ਅਤੇ ਯੋਗਾ ਕਰਨਾ ਸ਼ੁਰੂ ਕਰ ਦਿੱਤਾ ਗਿਆ। ਉਸਨੇ ਦੱਸਿਆ ਕਿ ਯੋਗਾ ਕਰਨ ਤੋਂ ਬਾਅਦ ਨਤੀਜੇ ਚੰਗੇ ਆਉਣੇ ਸ਼ੁਰੂ ਹੋ ਗਏ ਤੇ ਹੌਲੀ ਹੌਲੀ ਉਨ੍ਹਾਂ ਵੱਲੋਂ ਚੱਲਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕੀਤੀ ਗਈ ਜਿਸ ਤੋਂ ਬਾਅਦ ਉਹ ਇਕ ਸਾਲ ਦੀ ਮਿਹਨਤ ਤੋਂ ਬਾਅਦ ਬਿਲਕੁਲ ਤੰਦਰੁਸਤ ਹੋ ਗਿਆ।