23 ਸਾਲਾ ਨੌਜਵਾਨ ਦਾ ਕਤਲ, ਪਰਿਵਾਰ ਨੇ ਰੰਜਿਸ਼ ਤਹਿਤ ਕਤਲ ਦੇ ਲਾਏ ਇਲਜ਼ਾਮ ਰੂਪਨਗਰ: ਸਦਾਬਰਤ ਇਲਾਕੇ ਵਿੱਚ ਇਕ 23 ਸਾਲਾ ਨੌਜਵਾਨ ਦੇ ਕਤਲ ਦੀ ਖ਼ਬਰ ਤੋਂ ਬਾਅਦ ਸਨਸਨੀ ਫੈਲ ਗਈ। ਬੀਤੀ ਐਤਵਾਰ ਦੀ ਰਾਤ ਰੂਪਨਗਰ ਦੇ ਸਦਾਬਰਤ ਇਲਾਕੇ ਵਿੱਚ ਇਕ 23 ਸਾਲਾ ਨੌਜਵਾਨ ਦੇ ਕਤਲ ਦੀ ਖਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ 23 ਸਾਲਾ ਗੁਰਮੀਤ ਪੁੱਤਰ ਅਮਰਜੀਤ ਸਿੰਘ, ਵਾਸੀ ਸਦਾਬਰਤ ਦੀ ਲਾਸ਼ ਖੰਡਰ ਬਣੇ ਘਰ ਚੋਂ ਮਿਲੀ। ਇਸ ਤੋਂ ਬਾਅਦ ਪਰਿਵਾਰ ਨੇ ਕਿਹਾ ਕਿ ਰੰਜਿਸ਼ ਤਹਿਤ ਪੁੱਤਰ ਦੀ ਹੱਤਿਆ ਕੀਤੀ ਗਈ ਹੈ।
ਪਰਿਵਾਰ ਦੇ ਇਲਜ਼ਾਮ:ਪਰਿਵਾਰ ਨੇ ਦੱਸਿਆ ਕਿ ਨੌਜਵਾਨ ਮਜਦੂਰੀ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਉਸ ਨੂੰ ਉਸ ਦੇ ਕੁਝ ਦੋਸਤ ਬੁਲਾ ਕੇ ਲੈ ਗਏ। ਇਸ ਤੋਂ ਬਾਅਦ ਉਹ ਘਰ ਨਹੀਂ ਆਇਆ। ਸਵੇਰੇ ਜਦੋਂ ਉਸ ਦੇ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ, ਤਾਂ ਨੌਜਵਾਨ ਦੀ ਲਾਸ਼ ਰੂਪ ਨਗਰ ਰੇਲਵੇ ਲਾਈਨ ਦੇ ਨਜ਼ਦੀਕ ਇਕ ਖੰਡਰ ਘਰ ਦੇ ਕੋਲੋਂ ਮਿਲੀ। ਉਧਰ ਮ੍ਰਿਤਕ ਗੁਰਮੀਤ ਸਿੰਘ ਦੀ ਮਾਤਾ ਨੇ ਇਲਜ਼ਾਮ ਲਗਾਇਆ ਕਿ ਉਸ ਦੇ ਪੁੱਤਰ ਦੀ ਪੁਰਾਣੀ ਰੰਜਿਸ਼ ਦੇ ਚੱਲਦੇ ਹੱਤਿਆ ਕੀਤੀ ਗਈ ਹੈ ਅਤੇ ਉਹ ਹੁਣ ਇਨਸਾਫ਼ ਦੀ ਮੰਗ ਕਰ ਰਹੇ ਹਨ।
ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਘਰ ਦੇ ਬਾਹਰ ਆਈ, ਤਾਂ ਦੇਖਿਆ ਕਿ ਗੁਰਮੀਤ ਦੀ ਲਾਸ਼ ਇਕ ਖੰਡਰ ਬਣੇ ਹੋਏ ਘਰ ਦੇ ਕੋਲ ਪਈ ਹੈ, ਜਿਸ ਤੋਂ ਬਾਅਦ ਉਸ ਨੇ ਇਸ ਦੀ ਜਾਣਕਾਰੀ ਗੁਰਮੀਤ ਦੇ ਘਰ ਵਾਲਿਆਂ ਨੂੰ ਦਿੱਤੀ।
- Neeru Bajwa: ਨੀਰੂ ਬਾਜਵਾ ਨੇ ਕੀਤਾ ਨਵੀਂ ਫਿਲਮ ਦਾ ਐਲਾਨ, ਫਰਵਰੀ 2024 'ਚ ਹੋਵੇਗੀ ਰਿਲੀਜ਼
- ਸੀਐਮ ਮਾਨ ਦਾ ਐਸਜੀਪੀਸੀ ਪ੍ਰਧਾਨ 'ਤੇ ਨਿਸ਼ਾਨਾ, ਕਿਹਾ- "ਮੈਨੂੰ ਕਹਿੰਦੇ ਧਾਰਮਿਕ ਮਾਮਲਿਆਂ 'ਚ ਦਖ਼ਲ ਨਾ ਦਿਓ, ਖੁਦ ਤੱਕੜੀ ਲਈ ਵੋਟ ਮੰਗ ਰਹੇ"
- EV In Punjab: ਇਲੈਕਟ੍ਰਾਨਿਕ ਵਾਹਨਾਂ ਦੀ ਰਜਿਸਟਰੀ ਕਰਨ ਦੇ ਟਾਰਗੇਟ ਤੋਂ ਦੂਰ ਸੂਬਾ ਸਰਕਾਰ, ਕੀ ਹੈ ਕਾਰਨ, ਖਾਸ ਰਿਪੋਰਟ
ਮੁਲਜ਼ਮਾਂ ਦੀ ਭਾਲ ਜਾਰੀ, ਮਾਮਲਾ ਦਰਜ: ਉੱਧਰ ਇਸ ਬਾਬਤ ਗੱਲਬਾਤ ਦੌਰਾਨ ਥਾਣਾ ਸਿਟੀ ਰੂਪਨਗਰ ਦੇ ਇੰਚਾਰਜ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 112 ਹੈਲਪਲਾਈਨ ਨੰਬਰ ਉੱਤੇ ਸੂਚਨਾ ਮਿਲੀ ਸੀ ਕਿ ਰੂਪਨਗਰ ਦੇ ਨੇੜੇ ਸਦਾਬਰਤ ਇਲਾਕੇ ਦੇ ਕੋਲ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਦੀ ਤਫਤੀਸ਼ ਤੋਂ ਬਾਅਦ ਪਤਾ ਲੱਗਿਆ ਕਿ ਇਹ ਲਾਸ਼ ਗੁਰਮੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਸਦਾਬਰਤ ਦੀ ਹੈ। ਐਸਐਚਓ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਮੁਲਜ਼ਮਾਂ ਦੀ ਭਾਲ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।