ਸ੍ਰੀ ਆਨੰਦਪੁਰ ਸਾਹਿਬ: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਪੰਥ ਲਈ ਆਪਣੇ ਪਰਵਾਰ ਸਮੇਤ ਆਨੰਦਪੁਰ ਸਾਹਿਬ ਛੱਡਣ ਦੀ ਯਾਦ ਨੂੰ ਤਾਜ਼ਾ ਕਰਦਿਆਂ ਕੀਰਤਨ ਦਰਬਾਰ ਤੇ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਜਿਸ 'ਚ ਹਜ਼ਾਰਾਂ ਦੀ ਗਿਣਤੀ 'ਚ ਸਿੱਖ ਸੰਗਤ ਵੇਰਾਗਮਈ ਕੀਰਤਨ ਕਰਦੀ ਹੋਈ ਇਸ ਵਿਸ਼ਾਲ ਨਗਰ ਕੀਰਤਨ 'ਚ ਸ਼ਾਮਿਲ ਹੋਈ ਤੇ ਇਹ ਨਗਰ ਕੀਰਤਨ ਆਨੰਦਪੁਰ ਸਾਹਿਬ ਵੱਲੋਂ ਪੈਦਲ 15 ਦਿਨ ਦੀ ਯਾਤਰਾ ਆਰੰਭ ਕੀਤੀ ਗਈ।
6 ਤੇ 7 ਪੋਹ ਦੀ ਰਾਤ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਰਵਾਰ ਸਮੇਤ ਸ੍ਰੀ ਆਨੰਦਪੁਰ ਸਾਹਿਬ ਨੂੰ ਅਲਵਿਦਾ ਕਹਿ ਦਿੱਤਾ ਸੀ। ਉਸੀ ਦਿਨ ਦੀ ਯਾਦ ਨੂੰ ਤਾਜ਼ਾ ਕਰਦੇ ਹੋਏ ਕਿਲਾ ਆਨੰਦਗੜ੍ਹ ਸਾਹਿਬ ਜਿੱਥੇ ਗੂਰੁ ਜੀ ਦਾ ਨਿਵਾਸ ਸਥਾਨ ਸੀ ਤੋਂ ਕੀਰਤਨ ਦਰਬਾਰ ਅਤੇ ਇੱਕ ਵਿਸ਼ਾਲ ਨਗਰ ਕੀਰਤਨ ਦਾ ਪ੍ਰਬੰਧ ਕੀਤਾ ਗਿਆ। ਸਿੱਖ ਸੰਗਤ ਹਜ਼ਾਰਾਂ ਦੀ ਤਦਾਦ 'ਚ ਵੇਰਾਗਮਈ ਕੀਰਤਨ ਕਰਦੀ ਹੋਈ ਸਵੇਰੇ 5:30 ਵਜੇ ਕਿਲਾ ਆਨੰਦਗੜ੍ਹ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੀ।