ਰੂਪਨਗਰ: ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ 1 ਮੈਗਜ਼ੀਨ ਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ 1 ਮੁਲਜ਼ਮ ਮੌਕੇ ਉਤੇ ਭੱਜਣ ਵਿੱਚ ਕਾਮਯਾਬ ਰਿਹਾ।
4 accused related to Lawrence Bishnoi gang arrested from Rupnagar ਪੁਲਿਸ ਨੇ ਦਿੱਤੀ ਜਾਣਕਾਰੀ:ਪੁਲਿਸ ਅਧਿਕਾਰੀਆਂ ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸ਼ਕਰਾਂ ਖਿਲਾਫ ਵਿਸ਼ੇਸ਼ ਟੀਮਾਂ ਬਣਾ ਕੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ।
ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ:ਐਸ.ਐਸ.ਪੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਕਪਤਾਨ ਪੁਲਿਸ ਸ਼੍ਰੀ ਮਨਵਿੰਦਰਵੀਰ ਸਿੰਘ ਅਤੇ ਉਪ-ਕਪਤਾਨ ਪੁਲਿਸ ਰੂਪਨਗਰ ਸ਼੍ਰੀ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ 26 ਨਵੰਬਰ ਨੂੰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਮੁਲਜ਼ਮ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ ਸ਼ੰਮੀ ਅਤੇ ਬੇਅੰਤ ਸਿੰਘ ਨੂੰ 3 ਪਿਸਤੌਲਾਂ ਸਮੇਤ 22 ਕਾਰਤੂਸ, ਇੱਕ ਕ੍ਰਿਪਾਨ ਅਤੇ 12 ਲੋਹੇ ਦੀਆਂ ਰਾਡਾਂ ਸਮੇਤ ਕਾਬੂ ਕੀਤਾ ਹੈ।
ਵੱਡੀ ਕਾਰਵਾਈ ਨੂੰ ਅੰਜਾਮ ਦੇਣ ਲਈ ਤਿਆਰ ਸੀ ਗੈਂਗ: ਸ਼੍ਰੀ ਵਿਵੇਕ ਐਸ ਸੋਨੀ ਨੇ ਅੱਗੇ ਦੱਸਿਆ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗੈਂਗ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਕਰ ਰਹੇ ਸੀ ਜਿਸ ਦੀ ਸੂਚਨਾ ਮਿਲਦੇ ਉਪਰੰਤ ਪੁਲਿਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਇਸ ਸਬੰਧੀ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾਂ ਪਾਸੋਂ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ।
ਇਹ ਵੀ ਪੜ੍ਹੋ:-ਸੜਕ ਉੱਤੇ ਪੈਦਲ ਜਾ ਰਹੇ ਵਿਅਕਤੀ ਨੂੰ ਗੱਡੀ ਨੇ ਮਾਰੀ ਟੱਕਰ, ਵਾਲ-ਵਾਲ ਬਚੀ ਜਾਨ, ਦੇਖੋ ਵੀਡੀਓ