ਪੰਜਾਬ

punjab

ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਕਰਵਾਇਆ ਗਿਆ 51ਵਾਂ ਸਾਲਾਨਾ ਖੇਡ ਸਮਾਗਮ

By

Published : Feb 23, 2021, 10:17 AM IST

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ 51 ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ। ਇਸ ਖੇਡ ਸਮਾਗਮ ਐਸਜੀਪੀਸੀ ਦੇ ਪ੍ਰਬੰਧਾਂ ਹੇਠ ਆਯੋਜਿਤ ਕੀਤਾ ਗਿਆ। ਇਸ ਖੇਡ ਸਮਾਗਮ 'ਚ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ ਗਿਆ। ਇਸ ਪ੍ਰੋਗਰਾਮ 'ਚ ਐਸਜੀਪੀਸੀ ਦੇ ਸਾਬਕਾ ਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਤੇ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਤ ਕੀਤਾ।

51 ਵਾਂ ਸਾਲਾਨਾ ਖੇਡ ਸਮਾਗਮ
51 ਵਾਂ ਸਾਲਾਨਾ ਖੇਡ ਸਮਾਗਮ

ਰੂਪਨਗਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ 51 ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ। ਇਸ ਖੇਡ ਸਮਾਗਮ ਐਸਜੀਪੀਸੀ ਦੇ ਪ੍ਰਬੰਧਾਂ ਹੇਠ ਆਯੋਜਿਤ ਕੀਤਾ ਗਿਆ। ਇਸ ਖੇਡ ਸਮਾਗਮ 'ਚ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ ਗਿਆ

ਇਸ ਸਲਾਨਾ ਖੇਡ ਸਮਾਗਮ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਹਿੱਸਾ ਲਿਆ।ਖੇਡਾਂ 'ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆੰ ਨੂੰ ਇਨਾਮ ਵੰਡੇ ਗਏ।

51ਵਾਂ ਸਾਲਾਨਾ ਖੇਡ ਸਮਾਗਮ

ਕਾਲਜ ਦੇ ਪ੍ਰਿੰਸੀਪਲ ਡਾ.ਜਸਬੀਰ ਸਿੰਘ ਨੇ ਦੱਸਿਆ ਕਿ ਐਸਜੀਪੀਸੀ ਦੇ ਪ੍ਰਬੰਧ ਅਧੀਨ ਚੱਲ ਰਿਹਾ ਇਹ ਕਾਲਜ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਦੇ ਵਿੱਚ ਪਿਛਲੇ ਸਮੇਂ ਤੋਂ ਕਾਲਜ ਵੱਲੋਂ ਲੰਬੀਆਂ ਪੁਲਾਂਘਾਂ ਪੁੱਟੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਾਲਜ ਵੱਲੋਂ ਵੱਖ ਵੱਖ ਤਰ੍ਹਾਂ ਦੇ ਅਕਾਦਮਿਕ ਗ੍ਰੇਡਸ ਹਾਸਲ ਕੀਤੇ ਗਏ ਹਨ ਜੋ ਕਿ ਸੰਸਥਾ ਦੇ ਲਈ ਮਾਣ ਵਾਲੀ ਗੱਲ ਹੈ।

ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਖੇਡਾਂ ਦੇ ਸਫਲ ਆਯੋਜਨ ਲਈ ਕਾਲਜ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਾਲਜ ਦੀਆਂ ਮਾਣਪ੍ਰਾਪਤੀਆਂ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀਠ। ਉਨ੍ਹਾਂ ਕਿਹਾ ਕਿ ਇਹ ਕਾਲਜ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਬਣਿਆ ਹੈ। ਨੌਵੇਂ ਗੁਰੂ ਸ੍ਰੀ ਤੇਗ ਬਹਾਦਰ ਜੀ ਦੇ ਨਾਂਅ 'ਤੇ ਚੱਲ ਰਹੇ ਇਸ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ ਦੀ ਜ਼ਿੰਮੇਵਾਰੀ ਹੋਰਨਾ ਨਾਲੋਂ ਜ਼ਿਆਦਾ ਬਣਦੀ ਹੈ। ਭਾਈ ਅਮਰਜੀਤ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਇਹ ਕਾਲਜ ਐਸਜੀਪੀਸੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਤੇ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਤ ਕੀਤਾ।
ਇਹ ਵੀ ਪੜ੍ਹੋ: ਪੀਐਮ ਮੋਦੀ ਅੱਜ IIT ਖੜਗਪੁਰ ਦੇ 66ਵੇਂ ਕਨਵੋਕੇਸ਼ਨ 'ਚ ਕਰਨਗੇ ਸੰਬੋਧਨ

ABOUT THE AUTHOR

...view details