ਰੂਪਨਗਰ: ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ 544 ਲੋਕ ਜਨਵਰੀ ਤੋਂ ਲੈ ਕੇ ਹੁਣ ਤੱਕ ਵਿਦੇਸ਼ਾਂ ਤੋਂ ਜ਼ਿਲ੍ਹੇ ਵਿੱਚ ਪਰਤੇ ਹਨ। ਇਨ੍ਹਾਂ ਵਿੱਚੋਂ 284 ਨੂੰ ਕੁਆਰਨਟਾਈਨ ਅਧੀਨ ਰੱਖਿਆ ਗਿਆ ਹੈ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ ਵਿਦੇਸ਼ ਤੋਂ ਲੋਕ ਆ ਰਹੇ ਹਨ ਜਿਨ੍ਹਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਤੇ ਸਮੇਂ ਅਨੁਸਾਰ ਉਨ੍ਹਾਂ ਨੂੰ ਘਰਾਂ ਵਿੱਚ ਕੁਆਰਨਟਾਈਨ ਕੀਤਾ ਜਾ ਰਿਹਾ ਹੈ।