ਪੰਜਾਬ

punjab

ETV Bharat / state

ਰੂਪਨਗਰ 'ਚ 56 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ 56 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਗਏ ਹਨ।

ਫ਼ੋਟੋ।
ਫ਼ੋਟੋ।

By

Published : May 21, 2020, 2:18 PM IST

ਰੂਪਨਗਰ: ਜ਼ਿਲ੍ਹੇ ਦੇ 56 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ। ਇਹ ਜਾਣਕਾਰੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਟਵਿੱਟਰ ਉੱਤੇ ਸਾਂਝੀ ਕੀਤੀ ਗਈ ਹੈ।

ਵੇਖੋ ਵੀਡੀਓ

ਜ਼ਿਲ੍ਹੇ ਦੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ ਸਿਰਫ਼ 3 ਰਹਿ ਗਈ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਰੂਪਨਗਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਹਾਂਮਾਰੀ ਦੇ ਦੌਰਾਨ ਸੈਨੇਟਾਈਜ਼ਰ, ਮਾਸਕ ਅਤੇ ਸਮਾਜਿਕ ਦੂਰੀ ਆਦਿ ਜੋ ਵੀ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਹਨ ਉਨ੍ਹਾਂ ਦੀ ਪਾਲਣਾ ਕਰਨ।

ਦੱਸ ਦਈਏ ਕਿ ਪੰਜਾਬ ਵਿੱਚ ਕਰਫਿਊ ਹਟਾ ਦਿੱਤਾ ਗਿਆ ਤੇ ਲੌਕਡਾਊਨ ਜਾਰੀ ਹੈ। ਇਸ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਬਾਜ਼ਾਰਾਂ ਵਿੱਚ ਲੋਕਾਂ ਦੀ ਆਮ ਭੀੜ ਨਜ਼ਰ ਆ ਰਹੀ ਹੈ ਜਿੱਥੇ ਸਮਾਜਿਕ ਦੂਰੀ ਦੀਆਂ ਰੋਜ਼ਾਨਾ ਧੱਜੀਆਂ ਉੱਡ ਰਹੀਆਂ ਹਨ।

ਜ਼ਿਲ੍ਹੇ ਦੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਬੇਸ਼ੱਕ ਘੱਟ ਗਈ ਹੈ ਪਰ ਪ੍ਰਸ਼ਾਸਨ ਨੂੰ ਬਾਜ਼ਾਰਾਂ ਵਿਚ ਉਮੜ ਰਹੀ ਲੋਕਾਂ ਦੀ ਭੀੜ ਵੱਲ ਵੀ ਧਿਆਨ ਦੇਣ ਦੀ ਲੋੜ ਹੈ।

ABOUT THE AUTHOR

...view details