ਰੂਪਨਗਰ: ਰੂਪਨਗਰ ਦੇ ਸਮੂਹ ਸਕੂਲਾਂ, ਕਾਲਜਾਂ ਅਤੇ ਲੀਗਲ ਲਿਟਰੇਸੀ ਕਲੱਬਾਂ ਵਿੱਚ ਸੰਵਿਧਾਨ ਦਿਵਸ ਮਨਾਇਆ ਗਿਆ। ਇਹ ਸਮਾਗਮ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਤੇ ਸੀਜੇਐਮ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਤੋਂ ਹਰਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਹੋਇਆ।
ਇਸ ਦੌਰਾਨ ਜਿੱਥੇ ਬੱਚਿਆਂ ਅਤੇ ਆਮ ਜਨਤਾ ਨੂੰ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ, ਉੱਥੇ ਹੀ ਪੇਟਿੰਗ, ਕੂਇਜ਼ ਮੁਕਾਬਲੇ ਅਤੇ ਡਿਬੇਟ ਮੁਕਾਬਲੇ ਕਰਵਾਏ ਗਏ। ਸਰਕਾਰੀ ਕਾਲਜ ਰੂਪਨਗਰ ਵਿਖੇ ਇੱਕ ਰੈਲੀ ਵੀ ਕੱਢੀ ਗਈ। '