ਰੂਪਨਗਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਰੂਪਨਗਰ ਜ਼ਿਲ੍ਹੇ ਦੀਆਂ ਵਿਦਿਆਰਥੀਣਾਂ ਨੇ ਬਹੁਤ ਵਧੀਆਂ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਵਿਦਿਆਰਥਣਾਂ ਦਾ ਹੌਸਲਾ ਵਧਾਉਣ ਲਈ ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਜ਼ਿਲ੍ਹੇ ਵਿੱਚੋਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ 5100 ਦੀ ਨਕਦ ਰਾਸ਼ੀ ਦੇ ਕੇ ਸਨਮਾਨਤ ਕਰਨ ਦਾ ਫੈਸਲਾ ਲਿਆ ਹੈ।
ਰੂਪਨਗਰ ਜ਼ਿਲ੍ਹੇ ਦੀਆਂ 8 ਵਿਦਿਆਰਥਣਾਂ ਨੂੰ ਮਿਲੇਗਾ 5100 ਰੁਪਿਆ ਦਾ ਇਨਾਮ - 8 female students of Rupnagar district will get Rs. 5100 prize
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਰੂਪਨਗਰ ਜ਼ਿਲ੍ਹੇ ਦੇ ਵਿਦਿਆਰਥੀਣਾਂ ਨੇ ਬਹੁਤ ਵਧੀਆਂ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਵਿਦਿਆਰਥਣਾਂ ਦਾ ਹੌਸਲਾ ਵਧਾਉਣ ਲਈ ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਜ਼ਿਲ੍ਹੇ ਵਿੱਚੋਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ 5100 ਦੀ ਨਕਦ ਰਾਸ਼ੀ ਦੇ ਕੇ ਸਨਮਾਨਤ ਕਰਨ ਦਾ ਫੈਸਲਾ ਲਿਆ ਹੈ।
ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲ ਦੀਆਂ ਅੱਠ ਲੜਕੀਆਂ ਨੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਟਾਪ ਕੀਤਾ ਹੈ ਅਤੇ ਮੈਰਿਟ ਲਿਸਟ 'ਚ ਆਈਆਂ ਹਨ। ਇਸ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਅੱਠ ਵਿਦਿਆਰਥਣਾਂ ਨੂੰ ਇਕਵੰਜਾ-ਇਕਵੰਜਾ ਸੌ ਰੁਪਿਆ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਨ੍ਹਾਂ ਵਿਦਿਆਰਥਣਾਂ ਨੂੰ ਇਕਵੰਜਾ ਸੌ ਰੁਪਿਆ ਇਨਾਮ ਮਿਲਣਾ ਹੈ ਉਨ੍ਹਾਂ ਵਿੱਚ ਪ੍ਰਭਜੋਤ ਕੌਰ, ਭਾਵਨਾ, ਨਵਕਿਰਨ ਕੌਰ, ਮਨਪ੍ਰੀਤ ਕੌਰ, ਮੀਨੂੰ, ਬਲਜੀਤ , ਜਸ਼ਨਪ੍ਰੀਤ ਕੌਰ ਅਤੇ ਮਨੀਸ਼ਾ ਸ਼ਾਮਲ ਹਨ। ਸਰਕਾਰ ਦੇ ਇਸ ਫੈਸਲੇ ਬਾਰੇ ਰੂਪਨਗਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ ਕੁਮਾਰ ਨੇ ਈਟੀਵੀ ਭਾਰਤ ਦੱਸਿਆ ਕਿ ਉਨ੍ਹਾਂ ਕਿਹਾ ਕਿ ਬਾਰ੍ਹਵੀਂ ਦੇ ਨਤੀਜਿਆਂ ਦੇ ਵਿੱਚ ਪੰਜਾਬ ਵਿੱਚ ਰੂਪਨਗਰ ਜ਼ਿਲ੍ਹਾ ਮੋਹਰੀ ਆਇਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਦੀਆਂ ਅੱਠ ਵਿਦਿਆਰਥਣਾਂ ਨੂੰ ਦਿੱਤੀ ਜਾਣ ਵਾਲੀ 5100 ਰੁਪਏ ਰਾਸ਼ੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਸਿੱਖਿਆ ਮਹਿਕਮੇ ਵੱਲੋਂ ਇਨ੍ਹਾਂ ਸਾਰੀਆਂ ਵਿਦਿਆਰਥਣਾਂ ਦੇ ਘਰ ਜਾ ਜਾ ਕੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਜਾ ਰਿਹਾ ਹੈ।